ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਰੱਦ…
Continues below advertisement
ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਰੱਦ,,,
2024 ਦੀਆਂ ਪੰਚਾਇਤੀ ਚੋਣਾਂ ਸਬੰਧੀ ਵੱਡਾ ਫੈਸਲਾ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀਆਂ 1000 ਤੋਂ ਵੱਧ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ 206 ਪੰਚਾਇਤਾਂ 'ਤੇ ਲਗਾਈ ਰੋਕ ਵੀ ਹਟਾ ਦਿੱਤੀ ਹੈ, ਜਿਸ ਕਾਰਨ ਹੁਣ ਪੂਰੇ ਸੂਬੇ 'ਚ 15 ਅਕਤੂਬਰ ਨੂੰ ਨਿਰਧਾਰਿਤ ਸਮੇਂ 'ਤੇ ਚੋਣਾਂ ਹੋਣਗੀਆਂ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਚੋਣ ਪ੍ਰਕਿਰਿਆ ਵਿੱਚ ਕੋਈ ਅੜਚਨ ਨਹੀਂ ਰਹੇਗੀ ਅਤੇ ਪੰਚਾਇਤੀ ਚੋਣਾਂ ਬਿਨਾਂ ਕਿਸੇ ਕਾਨੂੰਨੀ ਅੜਚਨ ਤੋਂ ਕਰਵਾਈਆਂ ਜਾਣਗੀਆਂ। ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਰੱਦ,,,
Continues below advertisement