Amritpal singh ਦੇ ਸਾਥੀਆਂ 'ਤੇ NSA ਲਾਉਣ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ
Amritpal singh ਦੇ ਸਾਥੀਆਂ 'ਤੇ NSA ਲਾਉਣ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ
#Amritpalsingh #NSA #Punjab #CMMann #HighCourt #abpsanjha #abplive
'ਵਾਰਿਸ ਪੰਜਾਬ ਦੇ' ਸਗੰਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਉਨ੍ਹਾਂ ’ਤੇ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਗਲੀ ਸੁਣਵਾਈ 'ਤੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਤੇ ਬਸੰਤ ਸਿੰਘ ਨੇ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਆਪਣੀ ਪਟੀਸ਼ਨ 'ਚ ਉਨ੍ਹਾਂ ਨੇ ਆਪਣੇ 'ਤੇ ਲਗਾਏ ਗਏ NSA ਨੂੰ ਗਲਤ ਤੇ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।


















