Punjab Mail । ਮੰਤਰੀ ਸੰਦੀਪ ਸਿੰਘ ਦੀ ਮੁਸ਼ਕਿਲ ਹੋਰ ਵਧੀ

Punjab Mail ।  ਮੰਤਰੀ ਸੰਦੀਪ ਸਿੰਘ ਦੀ ਮੁਸ਼ਕਿਲ ਹੋਰ ਵਧੀ

Sandeep Singh Sexual Harrasment Case: ਹਰਿਆਣਾ ਸਰਕਾਰ 'ਚ ਮੰਤਰੀ ਰਹਿ ਚੁੱਕੇ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਘੱਟ ਹੋਣ ਦੀ ਬਜਾਏ ਵਧਦੀਆਂ ਨਜ਼ਰ ਆ ਰਹੀਆਂ ਹਨ। ਪਹਿਲਾਂ ਉਸਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਖੇਡ ਮੰਤਰੀ ਦਾ ਅਹੁਦਾ ਗੁਆਉਣਾ ਪਿਆ ਅਤੇ ਹੁਣ ਹਰਿਆਣਾ ਪੁਲਿਸ ਨੇ ਉਸਦੇ ਖਿਲਾਫ ਦਰਜ ਐਫਆਈਆਰ ਵਿੱਚ ਇੱਕ ਨਵੀਂ ਧਾਰਾ ਜੋੜ ਦਿੱਤੀ ਹੈ। ਇਹ ਧਾਰਾ ਗੈਰ-ਜ਼ਮਾਨਤੀ ਹੈ। ਇਸ ਤੋਂ ਪਹਿਲਾਂ ਖੇਡ ਮੰਤਰੀ ਸੰਦੀਪ ਸਿੰਘ ਨੇ ਐਫਆਈਆਰ ਦਰਜ ਹੋਣ ਤੋਂ ਬਾਅਦ 1 ਜਨਵਰੀ 2023 ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਾਬਕਾ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਮੇਰੇ 'ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।

JOIN US ON

Telegram
Sponsored Links by Taboola