ਪੜਚੋਲ ਕਰੋ
Advertisement
Ayushman Scheme ਤਹਿਤ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ ,ਕੱਲ੍ਹ ਤੋਂ ਸ਼ੁਰੂ ਹੋ ਜਾਵੇਗਾ ਇਲਾਜ਼ : ਹਰਪਾਲ ਚੀਮਾ
Ayushman Scheme ਤਹਿਤ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ ,ਕੱਲ੍ਹ ਤੋਂ ਸ਼ੁਰੂ ਹੋ ਜਾਵੇਗਾ ਇਲਾਜ਼ : ਹਰਪਾਲ ਚੀਮਾ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੰਮੇ ਸਮੇਂ ਤੋਂ ਲਗਾਤਾਰ ਆਪਣੇ ਸਨਅਤਕਾਰ ਮਿੱਤਰਾਂ ਦਾ ਪੈਸਾ ਤਾਂ ਮੁਆਫ਼ ਕੀਤਾ ਪਰ ਕਿਸੇ ਵੀ ਕਿਸਾਨ ਦਾ ਪੈਸਾ ਮੁਆਫ਼ ਨਹੀਂ ਕੀਤਾ। ਕੇਂਦਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਾਥੀਆਂ ਦੀ ਬਜਾਏ ਕਿਸਾਨਾਂ ਦਾ ਕਰਜ਼ਾ ਮੁਆਫ ਕਰੇ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਆਯੂਸ਼ਮਾਨ ਯੋਜਨਾ ਸਕੀਮ ਵਿੱਚ ਸਹੀ ਢੰਗ ਨਾਲ ਕੰਮ ਨਹੀਂ ਹੋਇਆ, ਜਿਸ ਕਾਰਨ ਅਜਿਹਾ ਹੋਇਆ ਹੈ।
ਚੀਮਾ ਨੇ ਕਿਹਾ ਕਿ ਅਸੀਂ ਇਸ ਸਕੀਮ ਵਿੱਚ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ ਹੈ ਅਤੇ ਕੱਲ੍ਹ ਤੋਂ ਇਸ ਯੋਜਨਾ ਤਹਿਤ ਇਲਾਜ ਸ਼ੁਰੂ ਹੋ ਜਾਵੇਗਾ। ਪੰਜਾਬ ਦੇ ਜਿਹੜੇ ਸਕੂਲਾਂ ਵਿੱਚ ਸਟਾਫ਼ ਦੀ ਕਮੀ ਹੈ, ਉਨ੍ਹਾਂ ਲਈ ਅਸੀਂ ਨਵਾਂ ਸਟਾਫ਼ ਭਰਤੀ ਕਰਨਾ ਸ਼ੁਰੂ ਕਰ ਦਿੱਤਾ ਹੈ, ਜਲਦ ਹੀ ਪੰਜਾਬ ਦੇ ਸਾਰੇ ਸਕੂਲ ਸਟਾਫ਼ ਨਾਲ ਭਰ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਤੁਸੀਂ ਦੇਖੋਗੇ ਕਿ ਹਰ ਸਕੂਲ ਵਿੱਚ ਪੂਰਾ ਸਟਾਫ਼ ਹੋਵੇਗਾ।
ਦੱਸ ਦਈਏ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦਾ ਦਿਵਾਲਾ ਨਿਕਲ ਚੁੱਕਾ ਹੈ। ਇਸ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਪੀਜੀਆਈ ਚੰਡੀਗੜ੍ਹ ਨੂੰ 16 ਕਰੋੜ ਦੇ ਸੱਤ ਮਹੀਨਿਆਂ ਦੇ ਬਕਾਏ ਅਦਾ ਨਹੀਂ ਕਰ ਸਕੀ। ਇਸ ਕਾਰਨ ਪੀਜੀਆਈ ਚੰਡੀਗੜ੍ਹ ਨੇ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। ਪੀਜੀਆਈ ਇਸ ਸਕੀਮ ਤਹਿਤ ਪੰਜਾਬ ਦੇ 1200 ਤੋਂ 1400 ਮਰੀਜ਼ਾਂ ਦਾ ਇਲਾਜ ਕਰਦਾ ਹੈ।
ਪੰਜਾਬ
Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾ
Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp Sanjha
Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇ
ਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ
ਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
ਟ੍ਰੈਂਡਿੰਗ ਟੌਪਿਕ
Advertisement