Ayushman Scheme ਤਹਿਤ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ ,ਕੱਲ੍ਹ ਤੋਂ ਸ਼ੁਰੂ ਹੋ ਜਾਵੇਗਾ ਇਲਾਜ਼ : ਹਰਪਾਲ ਚੀਮਾ
Continues below advertisement
Ayushman Scheme ਤਹਿਤ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ ,ਕੱਲ੍ਹ ਤੋਂ ਸ਼ੁਰੂ ਹੋ ਜਾਵੇਗਾ ਇਲਾਜ਼ : ਹਰਪਾਲ ਚੀਮਾ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੰਮੇ ਸਮੇਂ ਤੋਂ ਲਗਾਤਾਰ ਆਪਣੇ ਸਨਅਤਕਾਰ ਮਿੱਤਰਾਂ ਦਾ ਪੈਸਾ ਤਾਂ ਮੁਆਫ਼ ਕੀਤਾ ਪਰ ਕਿਸੇ ਵੀ ਕਿਸਾਨ ਦਾ ਪੈਸਾ ਮੁਆਫ਼ ਨਹੀਂ ਕੀਤਾ। ਕੇਂਦਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਾਥੀਆਂ ਦੀ ਬਜਾਏ ਕਿਸਾਨਾਂ ਦਾ ਕਰਜ਼ਾ ਮੁਆਫ ਕਰੇ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਆਯੂਸ਼ਮਾਨ ਯੋਜਨਾ ਸਕੀਮ ਵਿੱਚ ਸਹੀ ਢੰਗ ਨਾਲ ਕੰਮ ਨਹੀਂ ਹੋਇਆ, ਜਿਸ ਕਾਰਨ ਅਜਿਹਾ ਹੋਇਆ ਹੈ।
ਚੀਮਾ ਨੇ ਕਿਹਾ ਕਿ ਅਸੀਂ ਇਸ ਸਕੀਮ ਵਿੱਚ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ ਹੈ ਅਤੇ ਕੱਲ੍ਹ ਤੋਂ ਇਸ ਯੋਜਨਾ ਤਹਿਤ ਇਲਾਜ ਸ਼ੁਰੂ ਹੋ ਜਾਵੇਗਾ। ਪੰਜਾਬ ਦੇ ਜਿਹੜੇ ਸਕੂਲਾਂ ਵਿੱਚ ਸਟਾਫ਼ ਦੀ ਕਮੀ ਹੈ, ਉਨ੍ਹਾਂ ਲਈ ਅਸੀਂ ਨਵਾਂ ਸਟਾਫ਼ ਭਰਤੀ ਕਰਨਾ ਸ਼ੁਰੂ ਕਰ ਦਿੱਤਾ ਹੈ, ਜਲਦ ਹੀ ਪੰਜਾਬ ਦੇ ਸਾਰੇ ਸਕੂਲ ਸਟਾਫ਼ ਨਾਲ ਭਰ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਤੁਸੀਂ ਦੇਖੋਗੇ ਕਿ ਹਰ ਸਕੂਲ ਵਿੱਚ ਪੂਰਾ ਸਟਾਫ਼ ਹੋਵੇਗਾ।
ਦੱਸ ਦਈਏ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦਾ ਦਿਵਾਲਾ ਨਿਕਲ ਚੁੱਕਾ ਹੈ। ਇਸ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਪੀਜੀਆਈ ਚੰਡੀਗੜ੍ਹ ਨੂੰ 16 ਕਰੋੜ ਦੇ ਸੱਤ ਮਹੀਨਿਆਂ ਦੇ ਬਕਾਏ ਅਦਾ ਨਹੀਂ ਕਰ ਸਕੀ। ਇਸ ਕਾਰਨ ਪੀਜੀਆਈ ਚੰਡੀਗੜ੍ਹ ਨੇ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। ਪੀਜੀਆਈ ਇਸ ਸਕੀਮ ਤਹਿਤ ਪੰਜਾਬ ਦੇ 1200 ਤੋਂ 1400 ਮਰੀਜ਼ਾਂ ਦਾ ਇਲਾਜ ਕਰਦਾ ਹੈ।
Continues below advertisement