Punjab News: ਮੈਂ ਸਿਰਫ 3 ਮਹੀਨੇ ਸੀਐਮ ਬਣਿਆ, ਹੁਣ ਸਰਕਾਰ ਹੱਥ ਧੋ ਕੇ ਮੇਰੇ ਪਿੱਛੇ ਪੈ ਗਈ..
Continues below advertisement
Punjab News: ਵਿਜੀਲੈਂਸ ਦੇ ਸਿਕੰਜੇ ਮਗਰੋਂ ਸਾਬਕਾ ਮੁੱਖ ਮੰਤਰੀ ਮੰਤਰੀ ਚਰਨਜੀਤ ਚੰਨੀ ਪੰਜਾਬ ਸਰਕਾਰ ਉੱਪਰ ਜੰਮ ਕੇ ਵਰ੍ਹੇ ਹਨ। ਇਸ ਦੇ ਨਾਲ ਹੀ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਉਨ੍ਹਾਂ ਦਾ ਦਾ ਦੁੱਖੜਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਸਿਰਫ 3 ਮਹੀਨੇ ਸੀਐਮ ਬਣੇ ਪਰ ਹੁਣ ਸਰਕਾਰ ਉਨ੍ਹਾਂ ਪਿੱਛੇ ਹੱਥ ਧੋ ਕੇ ਮੇਰੇ ਪਿੱਛੇ ਪੈ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਕਾਂਗਰਸੀ ਲੀਡਰ ਵਿਜੀਲੈਂਸ ਦੇ ਨਿਸ਼ਾਨੇ ਉੱਪਰ ਹਨ। ਇਸ ਵਾਰ ਵਿਜੀਲੈਂਸ ਦੀ ਰਡਾਰ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਹਨ। ਸਾਬਕਾ ਸੀਐਮ ਚੰਨੀ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਟੂਰਿਜ਼ਮ ਮਹਿਕਮੇ ਦੇ ਅਫ਼ਸਰ ਵੀ ਵਿਜੀਲੈਂਸ ਦੇ ਰਡਾਰ 'ਤੇ ਹਨ।
Continues below advertisement
Tags :
Punjab News Punjab Government Punjab Vigilance AAP Party Charanjit Singh CM Bhagwant Mann Aam Aadmi Party CM Mann Former CM Charanjit Singh Channi