ABP Sanjha 'ਤੇ SAD ਦੀ ਕੋਰ ਕਮੇਟੀ ਮੀਟਿੰਗ ਅਤੇ ਬਠਿੰਡਾ ਦੌਰਾ ਕਰਨਗੇ ਕੁਲਦੀਪ ਧਾਲੀਵਾਲ
ਐਕਸ਼ਨ 'ਚ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ, ਅੱਜ ਬਠਿੰਡਾ ਦੌਰੇ 'ਤੇ
ਖੇਤੀਬਾੜੀ ਮਹਿਕਮਾ ਸੰਭਾਲਦਿਆਂ ਹੀ ਐਕਸ਼ਨ 'ਚ ਆਏ ਕੁਲਦੀਪ ਧਾਲੀਵਾਲ ਅੱਜ ਬਠਿੰਡਾ 'ਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦਾ ਜਾਇਜ਼ਾ ਲੈਣਗੇ। ਦੱਸ ਦਈਏ ਕਿ ਬੀਤੇ ਕੱਲ੍ਹ ਉਨ੍ਹਾਂ ਨੇ ਖੇਤੀਬਾੜੀ ਮਹਿਕਮੇ ਦੇ ਅਫ਼ਸਰਾਂ ਨਾਲ ਬੈਠਕ ਕੀਤੀ ਸੀ।
ਅਕਾਲੀ ਦਲ ਕੋਰ ਕਮੇਟੀ ਦੀ ਅਹਿਮ ਬੈਠਕ 'ਚ ਵਿਧਾਨਸਭਾ ਦੇ ਮੁੱਦੇ 'ਤੇ ਸੁਖਬੀਰ ਦੀ ਅਗਵਾਈ 'ਚ ਮੰਥਨ
ਸੁਖਬੀਰ ਬਾਦਲ ਦੀ ਅਗਵਾਈ 'ਚ ਅੱਜ ਕੋਰ ਕਮੇਟੀ ਦੀ ਬੈਠਕ ਹੈਂ। ਇਸ ਬੈਠਕ 'ਚ ਹਰਿਆਣਾ ਨੂੰ ਵਿਧਾਨਸਭਾ ਲਈ ਵੱਖਰੀ ਜ਼ਮੀਨ ਅਲਾਟ ਹੋਣ ਅਤੇ ਪੰਜਾਬ ਸਰਕਾਰ ਦੇ ਸਟੈਂਡ 'ਤੇ ਮੰਥਨ ਕੀਤਾ ਜਾਵੇਗਾ।
NCW ਵੱਲੋਂ ਪੰਜਾਬ ਵਿੱਚ NRI ਵਿਆਹਾਂ ਬਾਰੇ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ
ਨੈਸ਼ਨਲ ਕਮਿਸ਼ਨ ਫਾਰ ਵੂਮੈਨ (ਐਨਸੀਡਬਲਯੂ) ਨੇ ਸੋਮਵਾਰ ਨੂੰ ਐਨਆਰਆਈ ਵਿਆਹਾਂ ਵਿੱਚ ਸ਼ਾਮਲ ਸੰਭਾਵਿਤ ਖਤਰਿਆਂ ਬਾਰੇ ਜਾਣਕਾਰੀ ਦਾ ਪ੍ਰਸਾਰ ਕਰਨ ਲਈ ਅਤੇ ਸਿਰਜਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 'ਐਨਆਰਆਈ ਵਿਆਹਾਂ ਬਾਰੇ ਜਾਗਰੂਕਤਾ ਪ੍ਰੋਗਰਾਮ' ਦੀ ਇੱਕ ਲੜੀ ਸ਼ੁਰੂ ਕੀਤੀ।
ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ
ਰਾਜਪਾਲ ਨੂੰ ਲਿਖੇ ਪੱਤਰ ਵਿੱਚ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਲ 1966 ਵਿੱਚ ਪੰਜਾਬ ਸੂਬੇ ਦੇ ਪੁਨਰਗਠਨ ਤੋਂ ਬਾਅਦ ਅਫਸਰਾਂ ਨੂੰ ਆਮ ਤੌਰ 'ਤੇ ਕੁਝ ਅਸਾਮੀਆਂ ਜਿਵੇਂ ਕਿ ਗ੍ਰਹਿ ਸਕੱਤਰ, ਵਿੱਤ ਸਕੱਤਰ, ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ ਇੰਟਰ-ਕਾਡਰ ਡੈਪੂਟੇਸ਼ਨ 'ਤੇ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿੱਤ ਸਕੱਤਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਦੀਆਂ ਅਸਾਮੀਆਂ ਪੰਜਾਬ ਕਾਡਰ ਦੇ ਆਈ.ਏ.ਐਸ. ਅਧਿਕਾਰੀਆਂ ਰਾਹੀਂ ਭਰੀਆਂ ਜਾਂਦੀਆਂ ਹਨ, ਜਦੋਂ ਕਿ ਗ੍ਰਹਿ ਸਕੱਤਰ ਅਤੇ ਡਿਪਟੀ ਕਮਿਸ਼ਨਰ ਦੀਆਂ ਅਸਾਮੀਆਂ ਹਰਿਆਣਾ ਕਾਡਰ ਦੇ ਆਈ.ਏ.ਐਸ. ਅਧਿਕਾਰੀਆਂ ਦੁਆਰਾ ਭਰੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਚੋਣ ਸਖ਼ਤ ਚੋਣ ਪ੍ਰਕਿਰਿਆ ਤੋਂ ਬਾਅਦ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਨੂੰ ਵੱਖ-ਵੱਖ ਪ੍ਰਮੁੱਖ ਵਿਭਾਗਾਂ ਦਾ ਚਾਰਜ ਵੀ ਸੌਂਪਿਆ ਜਾਂਦਾ ਹੈ।