ਪੰਜਾਬ ਸਰਕਾਰ ਨੇ ਲਾਇਆ ਨਵਾਂ ਏਜੀ, ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ

Continues below advertisement

Punab News: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਮਾਰਚ ਮਹੀਨੇ  'ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। 

Continues below advertisement

JOIN US ON

Telegram