Punjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHA

Continues below advertisement

Punjab Panchayat Elections 2024: 2 crore Sarpanch! Meet Atma Singh ABPSANJHA

 ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਪਿੰਡਾਂ ਵਿੱਚ ਹਲਚਲ ਮਚ ਗਈ ਹੈ। ਲੰਘੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲੱਗੀ ਸੀ ਪਰ ਹੁਣ ਉਕਤ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਉਣ ਵਾਲੇ ਵਿਅਕਤੀ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਪਿੰਡ ਦੇ ਕੁਝ ਲੋਕਾਂ ਦੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ।

ਦੱਸ ਦਈਏ ਕਿ ਸਰਪੰਚ ਦੇ ਅਹੁਦੇ ਲਈ ਦਾਅਵੇਦਾਰ ਆਤਮਾ ਸਿੰਘ ਵੱਲੋਂ 2 ਕਰੋੜ ਰੁਪਏ ਤੋਂ ਵੱਧ ਦੀ ਬੋਲੀ ਲਾਉਣ ਦਾ ਅੱਜ ਆਖ਼ਰੀ ਦਿਨ ਸੀ। ਇਹ ਫੈਸਲਾ ਪਿੰਡ ਦੇ ਕੁਝ ਲੋਕਾਂ ਦੇ ਵਿਰੋਧ ਤੋਂ ਬਾਅਦ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਤਮਾ ਸਿੰਘ ਜਲਦੀ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿੱਚ ਭਾਜਪਾ ਆਗੂ ਆਤਮਾ ਸਿੰਘ ਵੱਲੋਂ ਆਪਣੇ ਲਈ 2 ਕਰੋੜ ਰੁਪਏ ਦੀ ਬੋਲੀ ਲਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ- ਰਿਪੋਰਟ ਆਉਣ ਤੋਂ ਬਾਅਦ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇਗੀ। 

 

Continues below advertisement

JOIN US ON

Telegram