Punjab Panchayat Elections | ਪੰਜਾਬ 'ਚ ਹੋਣ ਜਾ ਰਹੀਆਂ ਗ੍ਰਾਮ ਪੰਚਾਇਤੀ ਚੋਣਾਂ...
Punjab Panchayat Elections | ਪੰਜਾਬ 'ਚ ਹੋਣ ਜਾ ਰਹੀਆਂ ਗ੍ਰਾਮ ਪੰਚਾਇਤੀ ਚੋਣਾਂ...
ਪੰਜਾਬ 'ਚ ਹੋਣ ਜਾ ਰਹੀਆਂ ਗ੍ਰਾਮ ਪੰਚਾਇਤੀ ਚੋਣਾਂ
AG ਨੇ ਹਾਈਕੋਰਟ 'ਚ ਦਿੱਤੀ ਜਾਣਕਾਰੀ
ਅਗਲੇ ਮਹੀਨੇ ਤੱਕ ਹੋ ਜਾਣਗੀਆਂ ਚੋਣਾਂ
ਪੰਜਾਬ 'ਚ ਪੰਚਾਇਤੀ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਜਨਹਿਤ ਪਟੀਸ਼ਨ 'ਤੇ ਸੁਣਵਾਈ ਹੋਈ
ਜਿਸ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਪੰਚਾਇਤੀ ਚੋਣਾਂ ਸਤੰਬਰ ਤੱਕ ਕਰਵਾਈਆਂ ਜਾਣਗੀਆਂ।
ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ,
ਪਰ ਨਾਲ ਹੀ ਪਟੀਸ਼ਨਕਰਤਾ ਨੂੰ ਇਹ ਆਜ਼ਾਦੀ ਦਿੱਤੀ ਹੈ ਕਿ ਜੇ ਸਰਕਾਰ ਨੇ ਸਤੰਬਰ ਤੱਕ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਤਾਂ
ਉਹ ਮੁੜ ਹਾਈਕੋਰਟ ਤੱਕ ਪਹੁੰਚ ਕਰ ਸਕਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ ਪੰਚਾਇਤਾਂ ਦੀਆਂ ਚੋਣਾਂ ਫਰਵਰੀ ਤੋਂ ਪੈਂਡਿੰਗ ਹਨ।
ਸੂਬੇ ਚ ਕੁੱਲ 13241 ਪੰਚਾਇਤਾਂ ਹਨ ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ।
ਜਿਨ੍ਹਾਂ ਦਾ ਕਾਰਜਕਾਲ ਪਿਛਲੇ ਸਾਲ ਦਸੰਬਰ ਦੇ ਅੰਤ ਵਿੱਚ ਖ਼ਤਮ ਹੋ ਗਿਆ ਸੀ।
ਇਸ ਵਿਚਕਾਰ ਲੋਕ ਸਭਾ ਚੋਣਾਂ ਹੋਈਆਂ ਤੇ ਪੰਚਾਇਤੀ ਚੋਣਾਂ ਪੈਂਡਿੰਗ ਰਹਿ ਗਈਆਂ |
ਜਿਨ੍ਹਾਂ ਨੂੰ ਕਰਵਾਉਣ ਲਈ ਹਾਈਕੋਰਟ ਤੱਕ ਅਰਜ਼ੀ ਪਹੁੰਚੀ
ਜਿਸਦਾ ਨਿਪਟਾਰਾ ਹੋਇਆ ਤੇ ਅਗਲੇ ਮਹੀਨੇ ਤੱਕ ਚੋਣਾਂ ਕਰਵੀਂ ਦਾ ਫੈਸਲਾ ਹੋਇਆ ਹੈ |
ਹਾਲਾਂਕਿ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਦੋ ਹੋਰ ਪਟੀਸ਼ਨਾਂ ’ਤੇ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਹੈ।