Punjab Police Officer Transfer । 15 IPS ਸਣੇ 24 ਪੁਲਿਸ ਅਧਿਕਾਰੀਆਂ ਦਾ ਤਬਾਦਲਾ
ਏਬੀਪੀ ਸਾਂਝਾ
Updated at:
22 Jan 2023 08:46 AM (IST)
Download ABP Live App and Watch All Latest Videos
View In Appਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ 24 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 15 ਆਈਪੀਐਸ ਅਤੇ 9 ਪੀਪੀਐਸ ਅਧਿਕਾਰੀ ਸ਼ਾਮਲ ਹਨ।
ਚੰਡੀਗੜ੍ਹ ਵਿੱਚ ਡੈਪੂਟੇਸ਼ਨ ਦੌਰਾਨ ਐਸਐਸਪੀ ਦਾ ਅਹੁਦਾ ਸੰਭਾਲਣ ਵਾਲੇ ਡੀਆਈਜੀ ਕੁਲਦੀਪ ਸਿੰਘ ਚਾਹਲ ਨੂੰ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐੱਲ ਪੁਰੋਹਿਤ ਨੇ ਕੁਝ ਸਮਾਂ ਪਹਿਲਾਂ ਹੀ ਚਹਿਲ ਨੂੰ ਚੰਡੀਗੜ੍ਹ ਦੇ ਐੱਸਐੱਸਪੀ ਦੇ ਅਹੁਦੇ ਤੋਂ ਅਚਾਨਕ ਹਟਾ ਦਿੱਤਾ ਸੀ। ਇਸ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧ ਕੀਤਾ ਹੈ।