Patiala - SBI ਦੀ ਮੇਨ ਬ੍ਰਾਂਚ ’ਚੋਂ 35 ਲੱਖ ਦਾ ਕੈਸ਼ ਲੈ ਕੇ ਫਰਾਰ ਹੋਇਆ ਬੱਚਾ ,ਮੁਲਾਜ਼ਮਾਂ ਨੂੰ ਪਈਆਂ ਭਾਜੜਾਂ

Continues below advertisement

Patiala - SBI ਦੀ ਮੇਨ ਬ੍ਰਾਂਚ ’ਚੋਂ 35 ਲੱਖ ਦਾ ਕੈਸ਼ ਲੈ ਕੇ ਫਰਾਰ ਹੋਇਆ ਬੱਚਾ ,ਮੁਲਾਜ਼ਮਾਂ ਨੂੰ ਪਈਆਂ ਭਾਜੜਾਂ

 

ਪਟਿਆਲਾ: ਸ਼ਹਿਰ ਦੇ ਸ਼ੇਰਾਂਵਾਲਾ ਗੇਟ ਤੋਂ ਵੱਡੀ ਖਬਰ ਸਾਹਮਣੇ ਆਈ ਜਿੱਥੇ ਸਥਿਤ ਐਸਬੀਆਈ ਬੈਂਕ ਦੀ ਮੇਨ ਬ੍ਰਾਂਚ ਵਿਚੋਂ ਇਕ ਬੱਚਾ 35 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਿਆ।ਜਾਣਕਾਰੀ ਮੁਤਾਬਕ ਇਹ ਘਟਨਾ ਐਸਬੀਆਈ ਦੀ ਮੇਨ ਬ੍ਰਾਂਚ ਦੀ ਉਸ ਥਾਂ ’ਤੇ ਵਾਪਰੀ ਜੋ ਪਾਬੰਦੀਸ਼ੁਦਾ ਏਰੀਆ ਹੈ। ਭਾਵ ਇਥੇ ਬੈਂਕ ਦਾ ਕੈਸ਼ ਪਿਆ ਹੁੰਦਾ ਹੈ ਤੇ ਉਥੇ ਕੋਈ ਵੀ ਅੰਦਰ ਨਹੀਂ ਜਾ ਸਕਦਾ।

ਪਰ ਅੱਜ ਇਸ ਥਾਂ ਤੋਂ ਇਕ ਬੱਚਾ ਇਕ ਨੋਟਾਂ ਵਾਲਾ ਬੈਗ ਚੁੱਕ ਕੇ ਫਰਾਰ ਹੋ ਗਿਆ। ਬੈਂਕ ਦੇ ਮੁਲਾਜ਼ਮਾਂ ਮੁਤਾਬਕ ਇਹ ਕੈਸ਼ ਏਟੀਐਮਾਂ ਵਿਚ ਪਾਉਣ ਲਈ ਰੱਖਿਆ ਗਿਆ ਸੀ ਤੇ ਇਸ ਵਿਚ 35 ਲੱਖ ਕੈਸ਼ ਸੀ।

ਇਸ ਘਟਨਾ ਤੋਂ ਬਾਅਦ ਬੈਂਕ ਵਿਚ ਮੁਲਾਜ਼ਮਾਂ ਨੂੰ ਭਾਜੜਾਂ ਪੈ ਗਈਆਂ। ਮੌਕੇ ’ਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਹਨ। ਬੈਂਕ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ

Continues below advertisement

JOIN US ON

Telegram