Majithia ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਅੱਜ, 2 ਜੱਜ ਸੁਣਵਾਈ ਤੋਂ ਕਰ ਚੁੱਕੇ ਨੇ ਇਨਕਾਰ

Continues below advertisement

Majithia ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਅੱਜ, 2 ਜੱਜ ਸੁਣਵਾਈ ਤੋਂ ਕਰ ਚੁੱਕੇ ਨੇ ਇਨਕਾਰ

Punjab News: ਡਰੱਗਸ ਕੇਸ 'ਚ ਫਸੇ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਸੁਣਵਾਈ ਹੋਵੇਗੀ। ਦਸ ਦਈਏ ਕਿ ਪਹਿਲਾਂ 2 ਜੱਜ ਸੁਣਵਾਈ ਤੋਂ ਇਨਕਾਰ ਕਰ ਚੁੱਕੇ ਹਨ। 22 ਜੁਲਾਈ ਨੂੰ ਹਾਈਕੋਰਟ ਵੱਲੋਂ ਸੁਣਵਾਈ ਟਾਲ ਦਿੱਤੀ ਗਈ ਸੀ।

ਪੰਜਾਬ ਦੇ ਐਡਵੋਕੇਟ ਜਨਰਲ ਨੇ ਬੇਨਤੀ ਕੀਤੀ ਸੀ ਕਿ ਅਗਲੀ ਤਰੀਕ ਨੂੰ ਸੀਨੀਅਰ ਐਡਵੋਕੇਟ ਵੀ.ਵੀ. ਗਿਰੀ ਪੇਸ਼ ਹੋਣਗੇ। ਦੂਜੇ ਪਾਸੇ ਮਜੀਠੀਆ ਦੇ ਵਕੀਲ ਨੇ ਵੀ ਹੋਰ ਦਸਤਾਵੇਜ਼ਾਂ ਲਈ ਅਰਜ਼ੀ ਦਿੱਤੀ ਹੈ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ।

ਮਜੀਠੀਆ ਖਿਲਾਫ਼ ਡਰੱਗ ਮਾਮਲਾ ਦਰਜ ਗਿਆ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਹੁਣ ਤੱਕ ਹਾਈਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਉਸ ਦੀ ਸੁਣਵਾਈ ਤੋਂ ਅਲੱਗ ਹੋ ਚੁੱਕੇ ਹਨ। ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ।

ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ਼ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ।

 

ਬਿਕਰਮ ਮਜੀਠੀਆ ਨੇ ਇਸ ਸਾਲ 24 ਫਰਵਰੀ ਨੂੰ ਆਤਮ ਸਮਰਪਣ ਕੀਤਾ ਸੀ। ਕੁਝ ਮਹੀਨੇ ਪਹਿਲਾਂ ਉਹ ਡਰੱਗ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ। ਹਾਈਕੋਰਟ ਦੇ ਚੀਫ਼ ਜਸਟਿਸ ਨੇ ਪਹਿਲਾਂ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ 'ਤੇ ਸੁਣਵਾਈ ਕਰੇਗੀ।
Continues below advertisement

JOIN US ON

Telegram