Punjab Weather alert |ਪੰਜਾਬ 'ਚ ਭਾਰੀ ਬਾਰਿਸ਼ ਦੀ ਚਿਤਾਵਨੀ !!! ਘਰੋਂ ਨਿਕਲਣ ਤੋਂ ਪਹਿਲਾਂ ਸੁਣ ਲਓ ਇਹ ਖ਼ਬਰ
Punjab Weather alert |ਪੰਜਾਬ 'ਚ ਭਾਰੀ ਬਾਰਿਸ਼ ਦੀ ਚਿਤਾਵਨੀ !!! ਘਰੋਂ ਨਿਕਲਣ ਤੋਂ ਪਹਿਲਾਂ ਸੁਣ ਲਓ ਇਹ ਖ਼ਬਰ
ਪੰਜਾਬ 'ਚ ਭਾਰੀ ਬਾਰਿਸ਼ ਦੀ ਚਿਤਾਵਨੀ !!!
ਘਰੋਂ ਨਿਕਲਣ ਤੋਂ ਪਹਿਲਾਂ ਸੁਣ ਲਓ ਇਹ ਖ਼ਬਰ
ਅਗਲੇ 4-5 ਦਿਨਾਂ ਦੌਰਾਨ ਭਾਰੀ ਬਾਰਿਸ਼ ਦਾ ਅਲਰਟ
ਭਾਰਤ ਦੇ ਮੌਸਮ ਵਿਭਾਗ (IMD) ਨੇ ਵੀ ਭਵਿੱਖਬਾਣੀ ਕੀਤੀ ਹੈ ਕਿ ਅਗਲੇ 4-5 ਦਿਨਾਂ ਦੌਰਾਨ
ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿੱਚ ਭਾਰੀ ਵਰਖਾ ਹੋਣ ਦੀ ਸੰਭਾਵਨਾ ਹੈ।
ਮੀਂਹ ਪੈਣ ਕਰਕੇ ਜਿਥੇ ਤਾਪਮਾਨ ਦੇ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ
ਉਥੇ ਹੀ ਝੋਨੇ ਦੀ ਫਸਲ ਲਈ ਇਹ ਬਾਰਿਸ਼ ਲਾਭਦਾਇਕ ਹੋਵੇਗੀ |
ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪਠਾਨਕੋਟ, ਗੁਰਦਾਸਪੁਰ,
ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ,
ਰੂਪਨਗਰ, ਐਸਏਐਸ ਨਗਰ ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਜਦਕਿ ਬਾਕੀ ਸੂਬਿਆਂ 'ਚ ਬਾਰਿਸ਼ ਦਾ ਅਲਰਟ ਹੈ, ਪਰ ਸਥਿਤੀ ਆਮ ਵਾਂਗ ਰਹੇਗੀ।
ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ।
ਜਦਕਿ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਲੁਧਿਆਣਾ, ਮੋਹਾਲੀ, ਫਤਹਿਗੜ੍ਹ ਸਾਹਿਬ, ਖਰੜ, ਅਬੋਹਰ
ਅਤੇ ਮਾਨਸਾ ਦੇ ਨਾਲ ਲੱਗਦੇ ਕੁਝ ਇਲਾਕਿਆਂ 'ਚ ਰੋਜ਼ਾਨਾ 10 ਤੋਂ 15 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।
ਹਾਲਾਂਕਿ ਮੌਸਮ ਵਿਭਾਗ ਨੇ 5-6 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ
ਉਸ ਤੋਂ ਬਾਅਦ ਸਥਿਤੀ ਆਮ ਵਾਂਗ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਜ਼ਿਕਰ ਏ ਖਾਸ ਹੈ ਵੀਰਵਾਰ ਨੂੰ ਸੰਗਰੂਰ, ਮਾਨਸਾ, ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ’ਚ ਤੇਜ਼ ਬਾਰਿਸ਼ ਹੋਈ।
ਸੰਗਰੂਰ ’ਚ ਸਭ ਤੋਂ ਵੱਧ 48.6 ਮਿਲੀਮੀਟਰ ਬਾਰਿਸ਼ ਹੋਈ।