Punjab Roadways ਮੁਲਾਜ਼ਮਾਂ ਦੀ ਹੜਤਾਲ ਜਾਰੀ

Continues below advertisement

Patiala News: ‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਅੱਜ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਹੈ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ਼ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਹੈ। ਹੜਤਾਲੀ ਮੁਲਾਜ਼ਮ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰੱਖਣਗੇ। 

Continues below advertisement

JOIN US ON

Telegram