Punjab Weather Alert - ਪੰਜਾਬ ਦੇ 15 ਜ਼ਿਲ੍ਹਿਆਂ 'ਚ ਅਲਰਟ, 9 ਜਨਵਰੀ ਨੂੰ ਮੀਂਹ ਦੀ ਸੰਭਾਵਨਾ
Punjab Weather Alert - ਪੰਜਾਬ ਦੇ 15 ਜ਼ਿਲ੍ਹਿਆਂ 'ਚ ਅਲਰਟ, 9 ਜਨਵਰੀ ਨੂੰ ਮੀਂਹ ਦੀ ਸੰਭਾਵਨਾ
#Punjab #Weather #rain #alert #abplive
ਪੰਜਾਬ ਵਿੱਚ ਅੱਜ ਵੀ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿੱਚ ਧੁੰਦ ਦਾ ਔਰੇਂਜ਼ ਅਲਰਟ ਜਾਰੀ ਕੀਤਾ ਹੈ। ਜਦੋਂਕਿ ਪੂਰਬੀ ਤੇ ਪੱਛਮੀ ਮਾਲਵੇ ਦੇ ਹੋਰ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ 6 ਜਨਵਰੀ ਨੂੰ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਫਿਰ 7 ਜਨਵਰੀ ਤੋਂ ਬਾਅਦ ਬੱਦਲਵਾਈ ਤੇ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਸੀਤ ਲਹਿਰ ਦਾ ਅਸਰ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਦਸੰਬਰ ਵਿੱਚ ਮੀਂਹ ਨਾ ਪੈਣ ਕਾਰਨ ਜਨਵਰੀ ਦੀ ਸ਼ੁਰੂਆਤ ਧੁੰਦ ਨਾਲ ਹੋਈ ਹੈ, ਜੋ 6 ਜਨਵਰੀ ਤੱਕ ਜਾਰੀ ਰਹੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੁਹਾਲੀ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਅੱਧੀ ਰਾਤ ਤੋਂ ਧੁੰਦ ਦਾ ਅਸਰ ਦਿਖਾਈ ਦੇ ਰਿਹਾ ਹੈ।
ਇਸ ਦੇ ਨਾਲ ਹੀ ਅੱਜ ਵੀ ਪੂਰੇ ਪੰਜਾਬ ਵਿੱਚ ਸੂਰਜ ਚੜ੍ਹਨ ਦੀਆਂ ਸੰਭਾਵਨਾਵਾਂ ਨਾਮੁਮਕਿਨ ਹਨ। ਇਸ ਕਾਰਨ ਦਿਨ ਤੇ ਰਾਤ ਦੇ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਹੋਵੇਗਾ। ਮੌਸਮ ਮਾਹਿਰਾਂ ਨੇ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਫਰਕ ਦਾ ਕਾਰਨ ਮੀਂਹ ਦੀ ਕਮੀ ਨੂੰ ਦੱਸਿਆ ਹੈ।
ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਡਾਇਰੈਕਟਰ ਪਵਨੀਤ ਕੌਰ ਅਨੁਸਾਰ ਦਸੰਬਰ ਦੇ ਮਹੀਨੇ ਪੰਜਾਬ ਵਿੱਚ ਮੀਂਹ ਪੈਂਦਾ ਹੈ ਪਰ ਇਸ ਸਾਲ ਅਜਿਹਾ ਨਹੀਂ ਹੋਇਆ। ਖੁਸ਼ਕ ਮੌਸਮ ਕਾਰਨ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਖੁਸ਼ਕ ਮੌਸਮ ਕਾਰਨ ਰਾਤ ਦਾ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ ਹੈ, ਜਦੋਂਕਿ ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।
Subscribe Our Channel: ABP Sanjha
/ @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...