Punjab Weather Alert | ਪੰਜਾਬ ਵਿੱਚ ਮੀਂਹ ਨੇ ਕੀਤੀ ਜਲਥਲ।ਪਵੇਗਾ ਚੰਗਾ ਮੀਂਹ, ਜਾਣੋ ਮੌਸਮ ਦਾ ਹਾਲ
Punjab Weather Alert | ਪੰਜਾਬ ਵਿੱਚ ਮੀਂਹ ਨੇ ਕੀਤੀ ਜਲਥਲ।ਪਵੇਗਾ ਚੰਗਾ ਮੀਂਹ, ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਦੋ ਜ਼ਿਲ੍ਹਿਆਂ ਲਈ ਅਲਰਟ ਜਾਰੀ
ਪਵੇਗਾ ਚੰਗਾ ਮੀਂਹ, ਜਾਣੋ ਮੌਸਮ ਦਾ ਹਾਲ
ਪੰਜਾਬ ਵਿੱਚ ਮੀਂਹ ਨੇ ਕੀਤੀ ਜਲਥਲ
ਪੰਜਾਬ ਦੇ ਕਈ ਸ਼ਹਿਰਾਂ 'ਚ ਪੈ ਰਿਹਾ ਭਾਰੀ ਮੀਂਹ
ਦਿਨ ਵੇਲੇ ਹੀ ਛਾਇਆ ਹਨ੍ਹੇਰਾ
ਪੰਜਾਬ 'ਚ ਪੈ ਰਹੇ ਮੀਂਹ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ
ਇਸ ਬਾਰਿਸ਼ ਨੇ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ
ਉਥੇ ਹੀ ਇਹ ਬਾਰਿਸ਼ ਫਸਲਾਂ ਲਈ ਵਰਦਾਨ ਸਾਬਿਤ ਹੋਵੇਗੀ
ਲੇਕਿਨ ਕੁਝ ਇਲਾਕਿਆਂ ਚ ਇਹ ਬਾਰਿਸ਼ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਵੀ ਬਣੀ ਹੋਈ ਹੈ
ਪੰਜਾਬ ਦੇ ਕੁਝ ਇਲਾਕਿਆਂ ਚ ਮੂਸਲਾਧਾਰ ਬਾਰਿਸ਼ ਕਾਰਨ ਜਲਥਲ ਹੋਈ ਪਈ
ਜਿਸ ਕਾਰਨ ਰਾਹਗੀਰਾਂ ਨੂੰ ਖੁਸ਼ੀ ਪ੍ਰੇਸ਼ਾਨੀ ਆ ਰਹੀ ਹੈ | ਹਾਲਾਤ ਇਹ ਹਨ ਕਿ ਮੌਸਮ ਵਿਭਾਗ ਨੇ
ਕੁਝ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਹੈ | ਕੀ ਹੈ ਪੰਜਾਬ ਦੇ ਹਾਲਾਤ ਵੇਖੋ ਇਹ ਰਿਪੋਰਟ
ਪੰਜਾਬ ਵਿੱਚ ਅੱਜ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਭਵਿੱਖਬਾਣੀ ਹੈ।
ਬੀਤੇ ਦਿਨ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਖਾਸਾ ਮੀਂਹ ਪਾ ਰਿਹਾ ਹੈ |
ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ 'ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।
ਉਥੇ ਹੀ ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਯੈਲੋ ਅਲਰਟ ਹੈ।
ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਤੱਕ ਹੀ ਸੀਮਤ ਹੈ।
ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਵੀ ਚੰਗੀ ਬਾਰਿਸ਼ ਹੋ ਰਹੀ ਹੈ।
ਜਦੋਂਕਿ ਬਾਕੀ ਰਾਜਾਂ ਵਿੱਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ ਪੰਜਾਬ ਵਿੱਚ ਮਾਨਸੂਨ ਲਗਾਤਾਰ ਕਮਜ਼ੋਰ ਹੁੰਦਾ ਜਾ ਰਿਹਾ ਹੈ।
ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਸੀ ਪਰ ਇਸ ਦੇ ਬਾਵਜੂਦ ਬਾਰਿਸ਼ ਆਮ ਨਾਲੋਂ 36 ਫੀਸਦੀ ਘੱਟ ਹੈ।
ਪਰ ਅੱਜ ਪਾ ਰਹੇ ਮੀਂਹ ਨੇ ਜਲੰਧਰ ਹੁਸ਼ਿਆਰਪੁਰ ਅੰਮ੍ਰਿਤਸਰ ਮੋਹਾਲੀ ਵਰਗੇ ਸ਼ਹਿਰਾਂ 'ਚ ਹੜ੍ਹ ਵਰਗੇ ਹਾਲਾਤ ਦੀ ਤਸਵੀਰ ਵਿਖਾ ਦਿੱਤੀ ਹੈ |