Punjab Weather alert | ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Punjab Weather alert | ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ
ਜਾਣੋ ਅਗਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ
12 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਹੋਣਾ ਸ਼ੁਰੂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਹੋਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਚੰਗਾ ਮੀਂਹ ਨਾ ਪੈਣ ਕਾਰਨ ਤਾਪਮਾਨ ਵਧਦਾ ਜਾ ਰਿਹਾ ਹੈ।
ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, 12 ਸਤੰਬਰ ਤੋਂ ਪਹਿਲਾਂ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ।
ਤਾਪਮਾਨ ਵਧਣ ਨਾਲ ਨਮੀ ਘੱਟ ਗਈ ਹੈ। ਪਰ ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ।
ਮੌਸਮ ਵਿਭਾਗ ਮੁਤਾਬਿਕ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ। ਜਿਸ ਦੇ ਚੱਲਦੇ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਕੁਝ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸਏਐੱਸ ਨਗਰ, ਫਤਹਿਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਸੰਭਾਵਨਾਵਾਂ ਸਿਰਫ 25 ਫੀਸਦੀ ਤੱਕ ਹੈ।
ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਦੋਂ ਕਿ ਸੂਬੇ ਦਾ ਬਾਕੀ ਹਿੱਸਾ ਸੁੱਕਾ ਰਹੇਗਾ।
ਪੰਜਾਬ ਵਿੱਚ ਸਤੰਬਰ ਦਾ ਮਹੀਨਾ ਵੀ ਸੁੱਕਾ ਹੁੰਦਾ ਜਾ ਰਿਹਾ ਹੈ। 9 ਦਿਨਾਂ 'ਚ 24 ਫੀਸਦੀ ਘੱਟ ਬਾਰਿਸ਼ ਹੋਈ ਹੈ। 1 ਤੋਂ 9 ਸਤੰਬਰ ਤੱਕ ਸੂਬੇ ਵਿੱਚ 34.5 ਮਿਲੀਮੀਟਰ ਵਰਖਾ ਹੋਈ ਹੈ ਪਰ ਹੁਣ ਤੱਕ ਸਿਰਫ਼ 26.3 ਮਿਲੀਮੀਟਰ ਮੀਂਹ ਹੀ ਪਿਆ ਹੈ।
ਉਥੇ ਹੀ ਚੰਡੀਗੜ੍ਹ 'ਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਲੇਕਿਨ ਇਨ੍ਹਾਂ ਦਿਨਾਂ ਵਿੱਚ 14 ਫੀਸਦੀ ਘੱਟ ਮੀਂਹ ਪਿਆ ਹੈ।
ਚੰਡੀਗੜ੍ਹ ਏਅਰਪੋਰਟ ਨੇੜੇ 6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਜਦਕਿ ਚੰਡੀਗੜ੍ਹ ਹਵਾਈ ਅੱਡੇ, ਰੂਪਨਗਰ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। 

JOIN US ON

Telegram
Sponsored Links by Taboola