Punjab Weather Alert |ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ Alert, ਜਾਣੋ ਅਗਲੇ ਦਿਨਾਂ 'ਚ ਮੌਸਮ ਦਾ ਹਾਲ
Punjab Weather Alert |ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ Alert, ਜਾਣੋ ਅਗਲੇ ਦਿਨਾਂ 'ਚ ਮੌਸਮ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ
ਜਾਣੋ ਅਗਲੇ ਦਿਨਾਂ 'ਚ ਮੌਸਮ ਦਾ ਹਾਲ
ਪਠਾਨਕੋਟ, ਹੁਸ਼ਿਆਰਪੁਰ 'ਚ ਹੋ ਸਕਦੀ ਹੈ ਹਲਕੀ ਬਾਰਿਸ਼
ਰੂਪਨਗਰ 'ਚ ਹੋ ਸਕਦੀ ਹੈ ਹਲਕੀ ਬਾਰਿਸ਼
ਪੱਛਮੀ ਮਾਲਵੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ
ਅੰਮ੍ਰਿਤਸਰ, ਤਰਨਤਾਰਨ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ
ਮੌਸਮ ਵਿਭਾਗ ਨੇ ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਕਿਆਸ ਲਗਾਏ ਹਨ
ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਬਾਕੀ ਜ਼ਿਲ੍ਹਿਆਂ ਵਿੱਚ ਵੀ ਪਾਕੇਟ ਰੇਨ ਦੀ ਸੰਭਾਵਨਾ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ ਸਮੇਤ ਪੱਛਮੀ ਮਾਲਵੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਜ਼ਿਕਰ ਏ ਖਾਸ ਹੈ ਕਿ ਦੋ ਦਿਨਾਂ ਦੇ ਖੁਸ਼ਕ ਮੌਸਮ ਤੋਂ ਬਾਅਦ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਦੇ ਮੁੜ ਐਕਟਿਵ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਦੋਵੇਂ ਦਿਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਬੇਸ਼ੱਕ ਪੰਜਾਬ ਵਿੱਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। ਤਾਪਮਾਨ 'ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸ਼ਨੀਵਾਰ ਨੂੰ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ। ਇਸ ਨਾਲ ਗਰਮੀ ਤੋਂ ਰਾਹਤ ਨਹੀਂ ਮਿਲੀ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਹੁਣ 2 ਦਿਨ ਤੱਕ ਮੌਸਮ ਅਜਿਹਾ ਹੀ ਰਹੇਗਾ। 27 ਅਗਸਤ ਤੋਂ ਬਾਅਦ ਮੌਸਮ 'ਚ ਬਦਲਾਅ ਹੋਵੇਗਾ।
ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ
ਅੰਮ੍ਰਿਤਸਰ- ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੀ ਬੱਦਲਵਾਈ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ-ਸ਼ਨੀਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੀ ਬੱਦਲਵਾਈ ਰਹੇਗੀ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਸ਼ਨੀਵਾਰ ਸ਼ਾਮ ਨੂੰ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਸ਼ਨੀਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 33.5 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।