Punjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ
Punjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦੋਂ ਕਿ ਇਹ ਆਮ ਨਾਲੋਂ 3.1 ਡਿਗਰੀ ਘੱਟ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 13.5 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 15.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ। ਦੂਜੇ ਪਾਸੇ ਪੰਜਾਬ ਵਿੱਚ ਸੰਗਰੂਰ ਵਿੱਚ ਸਭ ਤੋਂ ਘੱਟ ਤਾਪਮਾਨ ਤਿੰਨ ਡਿਗਰੀ ਦਰਜ ਕੀਤਾ ਗਿਆ ਹੈ। ਇਸ 'ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਅਜੇ ਤੱਕ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ






















