Punjab Weather Update| ਮੌਸਮ ਵਿਭਾਗ ਨੇ ਵਧਾਈ ਕਿਸਾਨਾਂ ਦੀ ਚਿੰਤਾ, ਦਿੱਤੀ ਖ਼ਾਸ ਸਲਾਹ
Punjab Weather Update| ਮੌਸਮ ਵਿਭਾਗ ਨੇ ਵਧਾਈ ਕਿਸਾਨਾਂ ਦੀ ਚਿੰਤਾ, ਦਿੱਤੀ ਖ਼ਾਸ ਸਲਾਹ
#abplive #abpsanjha #punjab #weather #grainmarket #wheat #farmer ਮੌਸਮ ਵਿਭਾਗ ਮੁਤਾਬਕ ਪਹਿਲੀ ਪੱਛਮੀ ਗੜਬੜੀ 10 ਅਪ੍ਰੈਲ ਅਤੇ ਦੂਜੀ 13 ਅਪ੍ਰੈਲ ਨੂੰ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਭਰ 'ਚ ਯੈਲੋ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ 'ਚ 13 ਅਪ੍ਰੈਲ ਤੋਂ 15 ਅਪ੍ਰੈਲ ਤੱਕ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਤੂਫਾਨ ਦੇ ਨਾਲ-ਨਾਲ ਬਿਜਲੀ ਵੀ ਚੱਲੇਗੀ। ਇਸ ਤੋਂ ਇਲਾਵਾ 10 ਅਤੇ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਵਿਭਾਗ ਨੇ ਫ਼ਸਲੀ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਦੇ ਮੱਦੇਨਜ਼ਰ ਫ਼ਸਲ ਦੀ ਕਟਾਈ ਕਰਨ। ਜੇਕਰ ਕਿਸਾਨਾਂ ਨੇ ਫ਼ਸਲ ਦੀ ਕਟਾਈ ਕੀਤੀ ਹੈ ਤਾਂ ਉਨ੍ਹਾਂ ਨੂੰ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਇਸ ਨੂੰ ਸੰਭਾਲਣਾ ਚਾਹੀਦਾ ਹੈ ਤਾਂ ਜੋ ਕੋਈ ਨੁਕਸਾਨ ਨਾ ਹੋਵੇ।






















