ਪੜਚੋਲ ਕਰੋ
Advertisement
ਹੁਸ਼ਿਆਰਪੁਰ 'ਚ 'ਹਰਿਆਵਲ ਪੰਜਾਬ' ਮੁਹਿੰਮ ਤਹਿਤ ਲਾਏ ਗਏ ਬੂਟੇ
ਹੁਸ਼ਿਆਰਪੁਰ): ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਕੈਬਨਿਟ ਮੰਤਰੀ ਪੰਜਾਬ ਬ੍ਰਹਮਸ਼ੰਕਰ ਝੀਪਾ ਨੇ ਸ਼ੁੱਕਰਵਾਰ ਨੂੰ ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿੱਚ ਬੂਟੇ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਸੂਬੇ ਵਿੱਚ ਵੱਡੇ ਪੱਧਰ 'ਤੇ ਰੁੱਖ ਲਗਾਏ ਜਾ ਰਹੇ ਹਨ। ਇਸ ਮੁਹਿੰਮ ਦੀ ਸ਼ੁਰੂਆਤ ਹੁਸ਼ਿਆਰਪੁਰ ਵਿਖੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਦੀ ਇਸ ਲੜੀ ਨੂੰ ਹੋਰ ਵੀ ਵਧਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਬੂਟੇ ਵੰਡਣ ਸਮੇਂ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਸ ਦੀ ਸਹੀ ਸੰਭਾਲ ਕਰਨ ਦਾ ਸੱਦਾ ਵੀ ਦਿੱਤਾ।
ਪੰਜਾਬ
Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਲੁਧਿਆਣਾ
ਸਿਹਤ
ਸਿਹਤ
ਟ੍ਰੈਂਡਿੰਗ ਟੌਪਿਕ
Advertisement