Punjabi Girl Death In Canada | ਹੁਣ ਕੈਨੇਡਾ 'ਚ 23 ਸਾਲਾ ਪੰਜਾਬੀ ਕੁੜੀ ਨੂੰ ਪਿਆ ਦਿਲ ਦਾ ਦੌਰਾ, ਮੌਤ

Continues below advertisement

Punjabi Girl Death In Canada | ਹੁਣ ਕੈਨੇਡਾ 'ਚ 23 ਸਾਲਾ ਪੰਜਾਬੀ ਲੜਕੀ ਨੂੰ ਪਿਆ ਦਿਲ ਦਾ ਦੌਰਾ, ਮੌਤ

ਕੈਨੇਡਾ ਤੋਂ ਆਈ ਇਕ ਹੋਰ ਮੰਦਭਾਗੀ ਖ਼ਬਰ
23 ਸਾਲਾ ਪੰਜਾਬੀ ਲੜਕੀ ਤਨਵੀਰ ਕੌਰ ਦੀ ਮੌਤ
ਦਿਲ ਦਾ ਦੌਰਾ ਪੈਣ ਕਾਰਨ ਮੌਤ
ਰਾਏਕੋਟ ਦੇ ਪਿੰਡ ਲੋਹਟਬੱਦੀ ਦੀ ਰਹਿਣ ਵਾਲੀ ਸੀ ਤਨਵੀਰ
ਲਾਸ਼ ਪੰਜਾਬ ਲਿਆਉਣ ਲਈ ਸਰਕਾਰਾਂ ਅੱਗੇ ਅਪੀਲ

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਜਾਰੀ ਹੈ |
ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ
ਬਰੈਂਮਟਨ(ਕਨੇਡਾ) ਵਿਚ 23 ਸਾਲਾ ਪੰਜਾਬੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ |
ਮ੍ਰਿਤਕਾ ਦੀ ਪਹਿਚਾਣ ਤਨਵੀਰ ਕੌਰ ਵਜੋਂ ਹੋਈ ਹੈ
ਜੋ ਕਿ ਰਾਏਕੋਟ ਦੇ ਪਿੰਡ ਲੋਹਟਬੱਦੀ ਦੀ ਰਹਿਣ ਵਾਲੀ ਸੀ |
ਤਨਵੀਰ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਸਟੱਡੀ ਵੀਜੇ 'ਤੇ ਬਰੈਂਮਟਨ(ਕਨੇਡਾ) ਵਿਖੇ ਗਈ ਸੀ |
ਦੱਸਿਆ ਜਾ ਰਿਹਾ ਹੈ ਕਿ ਪੜ੍ਹਾਈ ਦੇ ਬੋਝ ਅਤੇ ਕੰਮਕਾਰ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਰਹਿੰਦੀ ਸੀ
ਤੇ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਖਬਰ ਜਿਵੇਂ ਹੀ ਘਰ ਪਹੁੰਚੀ ਤਾਂ ਸੋਗ ਦੀ ਲਹਿਰ ਫੈਲ ਗਈ
ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡਵਾਸੀਆਂ ਨੇ ਦੋਹਾਂ ਮੁਲਕਾਂ ਦੀਆਂ
ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਮ੍ਰਿਤਕਾ ਦੀ ਲਾਸ਼ ਪਿੰਡ ਲਿਆਉਣ 'ਚ ਮਦਦ ਕੀਤੀ ਜਾਵੇ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram