Gurdas Mann Controversy | ਮੁੜ ਵਿਵਾਦਾਂ 'ਚ ਗੁਰਦਾਸ ਮਾਨ ?

Continues below advertisement

Gurdas Mann Controversy | ਮੁੜ ਵਿਵਾਦਾਂ 'ਚ ਗੁਰਦਾਸ ਮਾਨ ?

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਹ ਮਾਮਲਾ 2021 ਵਿੱਚ ਨਕੋਦਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸੰਬੰਧਤ ਸੀ। ਹਾਈਕੋਰਟ (High Court) ਨੇ ਉਨ੍ਹਾਂ ਖਿਲਾਫ ਦਰਜ ਕੀਤੀ ਸ਼ਿਕਾਇਤ ਨੂੰ ਰੱਦ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਸ਼ਿਕਾਇਤ ਨੂੰ ਨਕੋਦਰ ਅਦਾਲਤ ਨੇ ਇਸ ਸਾਲ 22 ਫਰਵਰੀ ਨੂੰ ਰੱਦ ਕਰ ਦਿੱਤਾ ਸੀ ਪਰ ਸ਼ਿਕਾਇਤਕਰਤਾ ਨੇ ਨਕੋਦਰ ਅਦਾਲਤ ਵੱਲੋਂ ਸ਼ਿਕਾਇਤ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ। ਹੁਣ ਹਾਈਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਸ਼ਿਕਾਇਤਕਰਤਾ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ। 
ਸ਼ਿਕਾਇਤਕਰਤਾ ਦੇ ਵਕੀਲ ਰਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਹੁਣ ਉਹ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਅਪੀਲ ਕਰਨਗੇ। ਪਟੀਸ਼ਨਰ ਹਰਜਿੰਦਰ ਸਿੰਘ ਉਰਫ਼ ਝੀਂਡਾ ਨੇ ਅਗਸਤ, 2021 ਨੂੰ ਧਾਰਾ 295-ਏ ਅਧੀਨ ਧਾਰਾ 26 ਤਹਿਤ ਦੋਸ਼ਾਂ ਵਾਲੀ FIR ਨਕੋਦਰ ਸਿਟੀ ਪੁਲਿਸ ਸਟੇਸ਼ਨ ਵਿਖੇ ਦਰਜ ਕਰਵਾਈ ਸੀ। ਸ਼ਿਕਾਇਤ 'ਚ ਗੁਰਦਾਸ ਮਾਨ ‘ਤੇ ਆਰੋਪ ਲਾਏ ਗਿਆ ਸਨ ਕਿ ਇੱਕ ਵਾਇਰਲ ਵੀਡੀਓ ਵਿੱਚ ਮਾਨ ਨੇ ਇਹ ਬਿਆਨ ਦਿੱਤਾ ਸੀ ਕਿ ਲਾਡੀ ਸ਼ਾਹ ਗੁਰੂ ਅਮਰਦਾਸ ਦੇ ਵੰਸ਼ਜ ਸਨ। ਇਹ ਬਿਆਨ ਤੱਥ ਅਤੇ ਇਤਿਹਾਸਕ ਤੌਰ ‘ਤੇ ਗਲਤ ਹੈ।
ਦੱਸ ਦੇਈਏ ਕਿ ਜਲੰਧਰ ਦੇ ਨਕੋਦਰ 'ਚ ਆਯੋਜਿਤ ਇਕ ਮੇਲੇ ਦੌਰਾਨ ਗੁਰਦਾਸ ਮਾਨ ਨੇ ਕਿਹਾ ਸੀ ਕਿ ਸਿੱਖ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਇਕ ਹੀ ਵੰਸ਼ ਦੇ ਸਨ, ਜਿਸ ਤੋਂ ਬਾਅਦ ਉਹ ਵਿਵਾਦਾਂ 'ਚ ਘਿਰ ਗਏ ਸਨ। ਉਨ੍ਹਾਂ ਵਿਰੁੱਧ 26 ਅਗਸਤ 2021 ਨੂੰ ਨਕੋਦਰ ਵਿਖੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਉਦੋਂ ਗੁਰਦਾਸ ਮਾਨ ਨੇ ਜਨਤਕ ਤੌਰ 'ਤੇ ਮੁਆਫੀ ਵੀ ਮੰਗੀ ਸੀ। ਇਸ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਸੀ।  
 
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Continues below advertisement

JOIN US ON

Telegram