ਪੰਜਾਬ ਵਿੱਚ Pusa bio-decomposer 5000 ਏਕੜ ਰਕਬੇ 'ਚ pilot project ਬਣੇਗਾ

Continues below advertisement

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਿਸਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਮਿਲਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ।

Continues below advertisement

JOIN US ON

Telegram