Mandeep Kaur Case: ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰ ਕੀਤੀ ਇਹ ਨਿਆਂ ਦੀ ਅਪੀਲ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ (MP Raghav Chadha) ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ (External Affairs Minister S Jaishankar) ਨੂੰ ਨਿਊਯਾਰਕ (New York) ਵਿੱਚ 30 ਸਾਲਾ ਭਾਰਤੀ ਮੂਲ ਦੀ ਔਰਤ ਦੀ ਖੁਦਕੁਸ਼ੀ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਤਾਂ ਜੋ ਪਰਿਵਾਰਕ ਮੈਂਬਰਾਂ ਨੂੰ ਜਲਦੀ ਨਿਆਂ ਅਤੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ। ਔਰਤ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਆਪਣੇ ਪਿੱਛੇ ਦੋ ਧੀਆਂ ਛੱਡ ਗਈ ਮਨਦੀਪ ਕੌਰ ਦੀ ਮੌਤ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਘਵ ਚੱਢਾ ਨੇ ਕੇਂਦਰੀ ਮੰਤਰੀ ਨੂੰ ਦਿੱਤੇ ਆਪਣੇ ਮੰਗ ਪੱਤਰ ਵਿੱਚ ਕਿਹਾ ਹੈ ਕਿ ਅਸੀਂ ਉਸ ਨੂੰ ਵਾਪਸ ਨਹੀਂ ਲਿਆ ਸਕਦੇ ਪਰ ਮੈਂ ਵਿਦੇਸ਼ ਮੰਤਰਾਲੇ ਨੂੰ ਅਪੀਲ ਕਰਦਾ ਹਾਂ ਕਿ ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਔਰਤ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਨੂੰ ਯਕੀਨੀ ਬਣਾਉਣ। ਉਸ ਦੇ ਪਰਿਵਾਰ ਦੀ ਤੁਰੰਤ ਮੰਗ.