ਰਾਹੁਲ ਗਾਂਧੀ ਨੂੰ ਰਵਨੀਤ ਬਿੱਟੂ ਤੋਂ ਖਤਰਾ !
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਦੋਸ਼ੀ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਹ ਗ੍ਰਨੇਡਾਂ ਦੀ ਵਰਤੋਂ ਕਰਕੇ ਸਰਕਾਰੀ ਦਫਤਰਾਂ ਅਤੇ ਪ੍ਰੋਗਰਾਮਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੁੱਲਰ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਦੇ ਰਹਿਣ ਵਾਲੇ ਗੁਲਸ਼ਨ ਸਿੰਘ ਉਰਫ਼ ਨੰਦੂ ਵਜੋਂ ਹੋਈ ਹੈ।
ਇਹ ਕਾਰਵਾਈ ਆਜ਼ਾਦੀ ਦਿਵਸ ਤੋਂ ਠੀਕ ਇੱਕ ਦਿਨ ਪਹਿਲਾਂ ਅਤੇ ਪੰਜਾਬ ਪੁਲਿਸ ਵੱਲੋਂ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਇੱਕ ਬੀਕੇਆਈ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਤੋਂ ਇੱਕ 86P ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕਰਨ ਤੋਂ ਦੋ ਦਿਨ ਬਾਅਦ ਹੋਈ ਹੈ।
















