Raja Warring ਨੇ ਮੰਗੀ Sri Akal Takhat Sahib ਤੋਂ ਮੁਆਫੀ
Raja Warring ਨੇ ਮੰਗੀ Sri Akal Takhat Sahib ਤੋਂ ਮੁਆਫੀ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਆਪਣੇ ਹੀ ਬਿਆਨ ਕਰਕੇ ਵਿਵਾਦਾਂ ਚ ਘਿਰ ਗਏ ਹਨ ..ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਮੰਗੀ ਐ...
ਇਹ ਮੁਆਫੀ ਰਾਜਾ ਵੜਿੰਗ ਨੇ ਕਿਉਂ ਮੰਗੀ ਇਹ ਵੀ ਤੁਹਾਨੂੰ ਦਸਦੇ ਆ...
ਦਰਅਸਲ ਰਾਜਾ ਵੜਿੰਗ ਨੇ ਆਪਣੀ ਧਰਮਪਤਨੀ ਅੰਮ੍ਰਿਤਾ ਵੜਿੰਗ ਦੇ ਨਾਮਜਦਗੀ ਪਤਰ ਗਿਦੜਾਬਾਹਾ ਜਿਮਨੀ ਚੋਣ ਲਈ ਭਰਵਾਏ ਐ .. ਇਸ ਮੋਕੇ ਉਨਾ ਨੇ ਅਕਾਲੀ ਦਲ ਵਲੋ ਚੋਣ ਨਾ ਲੜਨ ਦੇ ਫੈਸਲੇ ਤੇ ਵੱਡਾ ਸਵਾਲ ਖੜਾ ਕਰ ਦਿਤਾ ... ਉਨਾ ਕਿਹਾ ਕਿ ਅਕਾਲੀ ਦਲ ਦੀ ਇਹ ਸਕਰਪਿਟਡ ਸਟੋਰੀ ਹੈ ...
ਰਾਜਾ ਵੜਿੰਗ ਦੇ ਇਸ ਬਿਆਨ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੇਤਾਵਨੀ ਜਾਰੀ ਕੀਤੀ ਐ ਤੇ ਮੁਆਫੀ ਮੰਗਣ ਲਈ ਕਿਹਾ... ਸ੍ਰੀ ਅਕਾਲ ਤਖਤ ਸਾਹਿਬ ਵਲੋ ਜਾਰੀ ਪਰੈਸ ਨੋਟ ਵਿਚ ਲਿਖਿਆ ਐ... ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਜਾ ਵੜਿੰਗ ਨੇ ਆਪਣੀ ਸਿਆਸੀ ਬੁਖਲਾਹਟ ਵਿਚ ਕੀਤੀ ਬਿਆਨਬਾਜ਼ੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਅਤੇ ਸਨਮਾਨ ਨੂੰ ਭਾਰੀ ਠੇਸ ਪਹੁੰਚਾਈ ਹੈ, ਜੋ ਹਰਗਿਜ਼ ਨਾ-ਕਾਬਲੇ-ਬਰਦਾਸ਼ਤ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖ਼ਿਲਾਫ਼ ਕੂੜ-ਪ੍ਰਚਾਰ ਕਰਨ ਤੋਂ ਪਹਿਲਾਂ ਆਪਣੇ ਗਿਰੀਵਾਨ ਵਿਚ ਝਾਤ ਮਾਰਨੀ ਚਾਹੀਦੀ ਹੈ ਕਿ ਉਹ ਉਸ ਕਾਂਗਰਸ ਪਾਰਟੀ ਦਾ ਪੰਜਾਬ ਪ੍ਰਧਾਨ ਹੈ, ਜਿਸ ਦੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ-ਟੈਂਕਾਂ ਦੇ ਨਾਲ ਢਾਹਿਆ ਸੀ ਅਤੇ ਹਜ਼ਾਰਾਂ ਸਿੱਖਾਂ ਦਾ ਕੋਹ-ਕੋਹ ਕੇ ਕਤਲੇਆਮ ਕੀਤਾ ਸੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਜੇਕਰ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਤੁਰੰਤ ਗੁਰੂ ਪੰਥ ਕੋਲੋਂ ਮਾਫ਼ੀ ਨਾ ਮੰਗੀ ਤਾਂ ਉਸ ਦੇ ਖ਼ਿਲਾਫ਼ ਅਗਲੇ ਦਿਨਾਂ ਦੌਰਾਨ ਸਿੱਖ ਪਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈ ਮਰਿਆਦਾ ਦੀ ਉਲੰਗਣਾ ਨਹੀ ਕੀਤੀ ਹੈ ... ਫਿਰ ਵੀ ਮੈਂ ਮੁਆਫੀ ਮੰਗਦਾ ਹਾਂ।