Raja Warring ਨੂੰ ਪ੍ਰਚਾਰ ਕਰਨਾ ਪਿਆ ਮਹਿੰਗਾ! | By Election | Abp Sanjha
ਗਿੱਦੜਬਾਹਾ ਜ਼ਿਮਨੀ ਚੋਣ ਜੋ ਕਿ ਹੌਟ ਸੀਟ ਬਣੀ ਹੋਈ ਹੈ। ਹਰ ਪਾਰਟੀ ਇਸ ਸੀਟ ਉੱਤੇ ਜਿੱਤ ਦਾ ਦਾਅਵਾ ਠੋਕਣਾ ਚਾਹੁੰਦੀ ਹੈ। ਇਸ ਸਮੇਂ ਗਿੱਦੜਬਾਹਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ। ਦਰਅਸਲ ਰਾਜਾ ਵੜਿੰਗ ਨੇ ਇੱਕ ਮਸਜਿਦ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ। ਜਿਸ ਦੀ ਸ਼ਿਕਾਇਤ ਕਰਕੇ ਇਸ ਮੁੱਦੇ ਨੂੰ EC ਦੇ ਧਿਆਨ ਦੇ ਵਿੱਚ ਲਿਆਂਦਾ ਗਿਆ ਸੀ। ਇੱਕ ਵੀਡੀਓ ਕਲਿੱਪ ਵਿੱਚ ਆਪ ਵੱਲੋਂ ਗਿੱਦੜਬਾਹਾ ਦੀ ਇੱਕ ਮਸਜਿਦ ਵਿੱਚ ਅੰਮ੍ਰਿਤਾ ਵੜਿੰਗ ਉਮੀਦਵਾਰ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਵੋਟਰਾਂ ਨੂੰ ਸੌਂਹ ਚੁਕਾਈ ਜਾ ਰਹੀ ਹੈ। ਜਿਸ ਦੀ ਆਡੀਓ ਅਤੇ ਵੀਡੀਓ ਕਲਿੱਪ ਵੀ ਜਾਰੀ ਹੋ ਚੁੱਕਾ ਹੈ। ਇਸ ਸਬੰਧੀ ਆਪਣਾ ਸਪੱਸਟੀਕਰਨ 24 ਘੰਟਿਆ ਦੇ ਅੰਦਰ-ਅੰਦਰ ਦਿੱਤਾ ਜਾਵੇ। ਮਨਪ੍ਰੀਤ ਬਾਦਲ ਦੀ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਉਹ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ। ਜਿਸ ਤੋਂ ਬਾਅਦ ਇਲੈਕਸ਼ਨ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।