Harjot Bains ਵਲੋਂ Vigilance ਨੂੰ ਜਾਂਚ ਦੇ ਹੁਕਮਾਂ ਮਗਰੋਂ Rana KP ਦੀਆਂ ਮੁਸ਼ਕਲਾਂ ਵਧੀਆਂ
Continues below advertisement
ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਹਦਾਇਤ ਕੀਤੀ ਹੈ ਕਿ ਉਹ ਤਤਕਾਲੀ ਵਿਧਾਨ ਸਭਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਦੀ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਕੇ ਗੈਰ-ਕਾਨੂੰਨੀ ਮਾਈਨਿੰਗ 'ਚ ਕਥਿਤ ਸ਼ਮੂਲੀਅਤ ਦੀ ਜਾਂਚ ਕਰੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਸਮਾਂਬੱਧ ਤਰੀਕੇ ਨਾਲ ਜਾਂਚ ਕਰੇਗੀ। ਬੈਂਸ ਨੇ ਦਾਅਵਾ ਕੀਤਾ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਮਹੀਨੇ ਸੂਬੇ ਦੇ ਮੁੱਖ ਸਕੱਤਰ ਨੂੰ ਸਾਬਕਾ ਸਪੀਕਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਸੀ, ਪਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਹੋਣ ਕਾਰਨ ਇਸ ਮਾਮਲੇ ਨੂੰ ਦਬਾ ਦਿੱਤਾ ਗਿਆ ਸੀ। VB ਨੂੰ ਲਿਖੇ ਇਕ ਪੱਤਰ ਵਿਚ ਮੰਤਰੀ ਨੇ ਕਿਹਾ, "ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੇਪੀ ਦੇ 'ਸਹਾਇਕਾਂ' ਵੱਲੋਂ ਰੋਪੜ ਤੇ ਅਨੰਦਪੁਰ ਸਾਹਿਬ 'ਚ ਕਰੱਸ਼ਰ ਮਾਲਕਾਂ ਤੋਂ ਲੱਖਾਂ ਰੁਪਏ ਦੀ ਮਹੀਨਾਵਾਰ ਅਦਾਇਗੀ ਪ੍ਰੋਟੈਕਸ਼ਨ ਮਨੀ ਵਜੋਂ ਇਕੱਠੀ ਕੀਤੀ ਗਈ ਸੀ।
Continues below advertisement
Tags :
Punjab News ABP Sanjha Harjot Singh Bains Vigilance Bureau Senior Congress Leader Rana KP Singh