ED ਨੂੰ ਜਾਂਚ 'ਚ ਸਹਿਯੋਗ ਦੇਣ ਲਈ ਤਿਆਰ ਰਣਇੰਦਰ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਬੇਟਾ ਰਣਇੰਦਰ ਸਿੰਘ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਵੀਰਵਾਰ ਨੂੰ ਜਲੰਧਰ ਵਿੱਚ ਇਨਫੋਰਸਮੈਂਟ (ED) ਡਾਇਰੈਕਟੋਰੇਟ ਦੇ ਦਫਤਰ ਵਿੱਚ ਪੇਸ਼ ਹੋਇਆ।
ਦੱਸ ਦਈਏ ਕਿ ਰਣਇੰਦਰ ਈਡੀ ਦੇ ਤੀਜੇ ਨੋਟਿਸ ਮਗਰੋਂ ਪੇਸ਼ ਹੋਇਆ ਹੈ। ਇਸ ਤੋਂ ਪਹਿਲਾਂ ਉਸ ਨੂੰ ਅਕਤੂਬਰ ਤੇ ਨਵੰਬਰ ਨੂੰ ਈਡੀ ਸਾਹਮਣੇ ਪੇਸ਼ ਹੋਣ ਦਾ ਨੋਟਿਸ ਜਾਰੀ ਹੋਇਆ ਸੀ। ਉਹ ਪਹਿਲਾਂ ਖੇਡਾਂ ਦੀ ਮੀਟਿੰਗ ਕਰਕੇ ਤੇ ਫੇਰ ਕੋਰੋਨਾ ਪੌਜ਼ੇਟਿਵ ਮੰਤਰੀ ਨਾਲ ਮੁਲਾਕਾਤ ਮਗਰੋਂ ਖੁਦ ਨੂੰ ਕੁਆਰੰਟੀਨ ਕਰਕੇ ਪੇਸ਼ ਨਹੀਂ ਹੋਇਆ ਸੀ।
 

JOIN US ON

Telegram
Sponsored Links by Taboola