Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha
ਦਰਅਸਲ ਪੀੜਤ ਪਰਿਵਾਰ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ 'ਚ ਮਾਮਲਾ ਦਰਜ ਕਰਨ ਨੂੰ ਲੈ ਕੇ ਮੰਗ ਕੀਤੀ ਗਈ ਸੀ, ਜਿਸ 'ਤੇ ਮੰਗਲਵਾਰ ਡੀਜੀਪੀ ਨੇ ਹਾਈਕੋਰਟ ’ਚ ਦਰਜ ਕਰਵਾਏ ਹਲਫਨਾਮੇ ’ਚ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਰੇਪ ਅਤੇ ਬਲਾਤਕਾਰ ਦਾ ਮਾਮਲਾ ਦਰਜ ਕੀਤੇ ਜਾਣ ਬਾਰੇ ਜਾਣਕਾਰੀ ਦਿੱਤੀ ਸੀ। ਇਸ FIR ਤੋਂ ਬਾਅਦ ਹੁਣ ਢੱਡਰੀਆਂ ਵਾਲੇ ਦਾ ਬਿਆਨ ਸਾਹਮਣੇ ਆਇਆ ਹੈ।
ਰਣਜੀਤ ਸਿੰਘ ਢੱਡਰੀਆਂ ਵੱਲੋਂ ਆਪਣਾ ਪੱਖ ਰੱਖਦੇ ਹੋਏ ਇੱਕ ਵੀਡੀਓ ਸੁਨੇਹਾ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਇਹ ਖਬਰ ਸੁਣ ਕੇ ਉਹ ਖੁਦ ਵੀ ਬਹੁਤ ਹੈਰਾਨ ਹਨ, ਕਿਉਂਕਿ ਇਹ ਖ਼ਬਰ ਹੀ ਅਜਿਹੀ ਹੈ ਕਿ ਹਰ ਸੁਣਨ ਵਾਲਾ ਹੈਰਾਨ ਹੈ, ਕਿ ਪਰਿਵਾਰ ਵੱਲੋਂ ਪਹਿਲਾਂ ਕੋਈ ਵੀ ਅਜਿਹੀ ਗੱਲ ਨਹੀਂ ਸੀ ਅਤੇ ਮਾਮਲਾ ਵੀ ਬੰਦ ਹੋ ਗਿਆ ਸੀ, ਪਰ ਹੁਣ ਉਨ੍ਹਾਂ 'ਤੇ ਅਜਿਹਾ ਇਲਜ਼ਾਮ ਲੱਗਿਆ ਕਿ ਮੈਂ ਖੁਦ ਹੈਰਾਨ ਹਾਂ।





















