Ludhiana News : 6 ਸਾਲਾ ਮਾਸੂਮ ਨਾਲ ਦਰਿੰਦਗੀ ਕਰਨ ਵਾਲਾ ਕਾਬੂ

Ludhiana News : 6 ਸਾਲਾ ਮਾਸੂਮ ਨਾਲ ਦਰਿੰਦਗੀ ਕਰਨ ਵਾਲਾ ਕਾਬੂ 
ਲੁਧਿਆਣਾ ਦੇ ਗਿੱਲ ਰੋਡ ਨੇੜੇ ਵਿਹੜੇ ਦੇ ਰਹਿਣ ਵਾਲੇ ਇੱਕ ਪ੍ਰਵਾਸੀ ਪਰਿਵਾਰ ਦੀ ਸਾਢੇ 6 ਸਾਲਾ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। 
ਏਸੀਪੀ ਬ੍ਰਿਜਮੋਹਨ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਕੰਟਰੋਲ ਰੂਮ ਤੋਂ ਮਿਲੀ ਸੀ।  
ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਪਹੁੰਚੀ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦੀ ਬੱਚੀ ਨਾਲ ਉਨ੍ਹਾਂ ਦੇ ਹੀ ਸਾਹਮਣੇ ਵਾਲੇ ਕਮਰੇ 'ਚ ਰਹਿੰਦੇ ਇਕ ਵਿਅਕਤੀ ਨੇ ਜਬਰ-ਜ਼ਨਾਹ ਕੀਤਾ ਹੈ।  ਪਰਿਵਾਰ ਮੁਤਾਬਕ ਜਦੋਂ ਉਹ ਰਾਤ ਨੂੰ ਸੌਂ ਰਹੇ ਸਨ ਤਾਂ ਰਾਤ ਕਰੀਬ 2.30 ਵਜੇ ਮੁਲਜ਼ਮ ਲੜਕੀ ਨੂੰ ਚੁੱਕ ਕੇ ਆਪਣੇ ਕਮਰੇ 'ਚ ਲੈ ਗਿਆ 
ਤੇ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ | ਜਦੋਂ ਸਵੇਰੇ ਪਰਿਵਾਰ ਜਾਗਿਆ, ਤਾਂ ਬੱਚੀ ਖੂਨ ਨਾਲ ਲੱਥਪੱਥ ਸੀ, 
ਜਿਸ ਤੋਂ ਬਾਅਦ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

JOIN US ON

Telegram
Sponsored Links by Taboola