Ludhiana ਦੇ ਪਾਇਲ 'ਚ ਹੁੰਦੀ Ravana ਦੀ ਪੂਜਾ, ਜਾਣੋ ਕੀ ਹੈ ਇਸ ਦੀ ਵਜ੍ਹਾ?
Ravana worshiped on Dussehra: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰ ਪਾਇਲ ਜਿੱਥੇ ਦੁਸਹਿਰੇ ਮੌਕੇ ਰਾਵਣ ਦੀ ਪੂਜਾ ਅਰਚਨਾ ਕੀਤੀ ਜਾਂਦੀ ਹੈ, ਇਸ ਪਰੰਪਰਾ ਨੂੰ ਦੂਬੇ ਪਰਿਵਾਰ ਵਿਦੇਸ਼ ਅਤੇ ਪਟਿਆਲਾ, ਬਠਿੰਡਾ, ਪਠਾਨਕੋਟ, ਚੰਡੀਗੜ੍ਹ ਤੋਂ ਹਰ ਸਾਲ ਦੁਸਹਿਰੇ ਮੌਕੇ ਪਾਇਲ ਆ ਕੇ ਪਿਛਲੀਆਂ ਸੱਤ ਪੁਸ਼ਤਾਂ ਤੋਂ ਨਿਭਾਅ ਰਿਹਾ ਹੈ।ਰਾਵਣ ਦੀ ਪੂਜਾ ਸਮੇਤ ਰਾਮ ਮੰਦਰ 'ਚ ਵੀ ਪੂਜਾ ਅਰਚਨਾ ਕਰਦਿਆਂ ਲੋਕਾਂ 'ਚ ਸਤਿਕਾਰ ਦਾ ਪਾਤਰ ਬਣਿਆ ਹੋਇਆ ਹੈ। ਸ਼ਾਮ ਮੌਕੇ ਇੱਥੇ ਬੱਕਰੇ ਦੇ ਕੰਨ ਨੂੰ ਕੱਟ ਲਗਾ ਕੇ ਖੂਨ ਚੜਾਇਆ ਜਾਂਦਾ ਹੈ। ਓਥੇ ਹੀ ਸ਼ਰਾਬ ਵੀ ਚੜ੍ਹਾਈ ਜਾਂਦੀ ਹੈ। ਅਖਿਲ ਪ੍ਰਕਾਸ਼ ਦੂਬੇ ਨੇ ਦੱਸਿਆ ਕਿ ਸਾਡੇ ਪੁਰਖੇ ਬੀਰਬਲ ਦਾਸ ਦੇ ਸੰਤਾਨ ਨਹੀਂ ਸੀ, ਜਿਨ੍ਹਾਂ ਪਾਇਲ ਸ਼ਹਿਰ ਛੱਡ ਕੇ ਹਰਿਦੁਆਰ ਵੱਲ ਕੂਚ ਕਰ ਦਿੱਤਾ। ਰਸਤੇ ਵਿੱਚ ਇੱਕ ਸਾਧੂ ਨੇ ਸੰਤਾਨ ਦੀ ਇੱਛਾ ਪ੍ਰਾਪਤੀ ਦਾ ਹੱਲ ਦੱਸਦੇ ਕਿਹਾ ਕਿ ਜਾ ਕੇ ਰਾਮਲੀਲਾ ਕਰੋ ਤੇ ਦੁਸਹਿਰਾ ਮਨਾਉ। ਜਿਨ੍ਹਾਂ ਪਾਇਲ ਆ ਕੇ ਰਾਮਲੀਲਾ ਕਰਵਾਈ ਤੇ ਅਗਲੇ ਸਾਲ ਦੇ ਦੁਸਹਿਰੇ ਤੋਂ ਪਹਿਲਾਂ ਪਹਿਲੀ ਸੰਤਾਨ ਦੀ ਪ੍ਰਾਪਤੀ ਹੋਈ। ਇਸੇ ਤ੍ਹਰਾਂ ਉਨ੍ਹਾਂ ਦੇ ਚਾਰ ਪੁੱਤਰ ਪੈਦਾ ਹੋਏ ਜਿਨ੍ਹਾਂ ਦਾ ਨਾਮ ਹਕੀਮ ਅੱਛਰੂਦਾਸ ਦੂਬੇ, ਤੁਲਸੀਦਾਸ ਦੂਬੇ, ਪ੍ਰਭੂਦਿਆਲ ਦੂਬੇ ਅਤੇ ਨਰੈਣਦਾਸ ਦੂਬੇ ਸੀ।