2027 ਤੋਂ ਪਹਿਲਾਂ ਗਿੱਦੜਬਾਹਾ ਦੇ ਸਾਰੇ ਮਸਲੇ ਕਰਾਂਗਾ ਹੱਲ-ਮਨਪ੍ਰੀਤ ਬਾਦਲ
Continues below advertisement
Ravneet Bittu ਪਹੁੰਚੇ Manpreet Badal ਦੀ ਨਾਮਜਦਗੀ ਭਰਾਉਣ, Ravneet Bittu ਨੇ ਦਿੱਤਾ ਵੱਡਾ ਬਿਆਨ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਗਿੱਦੜਬਾਹਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਗਿੱਦੜਬਾਹਾ ਚੋਣ ਲਈ ਭਾਜਪਾ ਇੰਚਾਰਜ ਅਵਿਨਾਸ਼ ਰਾਏ ਖੰਨਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸੋਢੀ, ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਅਤੇ ਪਾਰਟੀ ਦੇ ਹੋਰ ਆਗੂ ਵੀ ਉਨ੍ਹਾਂ ਨਾਲ ਸਨ। ਗਿੱਦੜਬਾਹਾ ਹਲਕਾ ਦੀ ਸੀਟ ਕਾਂਗਰਸ ਦੇ ਸੂਬਾ ਪ੍ਰਧਾਨ ਅਰਮਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਅਸਤੀਫ਼ਾ ਦਿੱਤੇ ਜਾਣ ਕਾਰਨ ਹੋ ਰਹੀ ਹੈ। ਇਸੇ ਤਰ੍ਹਾਂ ਹਲਕਾ ਬਰਨਾਲਾ ਤੋਂ ਸੰਸਦ ਮੈਂਬਰ ਚੁਣੇ ਗਏ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਸੀਟ ਖਾਲੀ ਹੋਈ ਸੀ।
Continues below advertisement