Sukhbir Badal ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp Sanjha
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਇਸ ਉੱਤੇ ਤਿੱਖੀ ਟਿੱਪਣੀ ਕੀਤੀ ਹੈ।ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਹੁਣ ਖੁਸ਼ ਜੇ......!!! ਹੁਣ ਬਣਾ ਦਿਓ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਪ੍ਰਧਾਨ ਜਥੇਦਾਰ ਜੀ ਦੀ ਬੜੇ ਚਿਰ ਦੀ ਇੱਛਾ ਸੀ।ਜ਼ਿਕਰ ਕਰ ਦਈਏ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਜਾਣਕਾਰੀ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ। ਉਨ੍ਹਾਂ ਸੋਸ਼ਲ ਮੀਡੀਆ ਉੱਤੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ, ਤਾਂ ਜੋ ਨਵੇਂ ਪ੍ਰਧਾਨ ਦੀ ਚੋਣ ਲਈ ਰਸਤਾ ਸਾਫ਼ ਹੋ ਸਕੇ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਆਪਣੀ ਅਗਵਾਈ ਦੌਰਾਨ ਦਿੱਤੇ ਸਹਿਯੋਗ ਅਤੇ ਸਹਿਯੋਗ ਲਈ ਧੰਨਵਾਦ ਕੀਤਾ।
Tags :
Sukhbir Singh Badal PARKASH SINGH BADAL Sukhbir Sukhbir Badal News Sukhbir Badal Press Meet Sukhbir Badal Latest News Sukhbir Badal Resign SUKHBIR BADAL Jathedar Declares Sukhbir Badal As Tankhayia Sukhbir Singh Badals Resignation Sukhbir Badal On Beadbi Sukhbir Badals Sukhbir Badal Offers To Resign Sukhbir Badal Resigned Sukhbir Singh Badal Latest News Sukhbir Badal Resigns Sukhbir Badal Resigns Akali Dal Presiden Sukhbir Singh Badal Resignation