ਬਾਗੀ ਧੜੇ ਦੀਆਂ ਤਾਰਾਂ ਜੁੜੀਆਂ ਦਿੱਲੀ ਨਾਲ! ਅਕਾਲੀ ਦਲ ਦਾ ਨੁਕਸਾਨ ਕਰਨ ਦੀ ਸਾਜ਼ਿਸ਼!
Rebel group's links with Delhi!
Conspiracy to harm Akali Dal!
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਜਾਅਲੀ ਵੋਟਰਾਂ ਦੀ ਵੱਡੀ ਪੱਧਰ ’ਤੇ ਰਜਿਸਟਰੇਸ਼ਨ ’ਤੇ ਰੋਹ ਪ੍ਰਗਟਾਇਆ
ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨੂੰ ਮਿਲ ਕੇ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਵਾਸਤੇ ਮਿਆਦ ਵਧਾਉਣ ਦੀ ਬੇਨਤੀ ਕਰਨਗੇ
ਚੰਡੀਗੜ੍ਹ, 22 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੀ ਗਿਣਤੀ ਵਿਚ ਜਾਅਲੀ ਵੋਟਰਾਂ ਦੀ ਰਜਿਸਟਰੇਸ਼ਨ ਅਤੇ ਅਧੂਰੀਆਂ ਵੋਟਰ ਲਿਸਟਾਂ ’ਤੇ ਰੋਸ ਜ਼ਾਹਰ ਕਰਦਿਆਂ ਨਵੀਂਆਂ ਵੋਟਾਂ ਦੀ ਰਜਿਸਟਰੇਸ਼ਨ ਵਾਸਤੇ ਸਮਾਂ ਵਧਾਉਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੀਟਿੰਗ ਕੀਤੀ।






















