ਪੰਜਾਬ ਰੋਡਵੇਜ਼-PRTC ਦੇ ਮੁਲਾਜ਼ਮਾਂ ਦੀ ਹੜਤਾਲ, 20 ਰੂਟ ਪ੍ਰਭਾਵਿਤ!

Continues below advertisement

ਪੀ ਆਰ ਟੀ ਸੀ ਵਰਕਰਜ਼ ਐਕਸ਼ਨ ਕਮੇਟੀ ਦੇ ਸੱਦੇ ’ਤੇ ਅਦਾਰੇ ਦੇ ਮੁਲਾਜ਼ਮਾਂ ਨੇ ਤਨਖ਼ਾਹਾਂ ਅਤੇ ਪੈਨਸ਼ਨ ਨਾ ਮਿਲਣ ਦੇ ਵਿਰੋਧ ਵਿੱਚ ਇੱਥੋਂ ਦੇ ਪੁਰਾਣੇ ਬੱਸ ਅੱਡੇ ’ਚ ਰੋਸ ਰੈਲੀ ਕਰਦਿਆਂ ਰੋਸ ਮਾਰਚ ਵੀ ਕੀਤਾ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਦੀਆਂ ਨੀਤੀਆਂ ਦਾ ਖਮਿਆਜ਼ਾ ਮੁਲਾਜ਼ਮਾਂ ਨੂੰ ਭੁਗਤਣਾ ਪੈ ਰਿਹਾ ਹੈ।ਕਿਉਂਕਿ ਔਰਤਾਂ ਲਈ ਮੁਫ਼ਤ ਸਫਰ ਸਹੂਲਤਾਂ ਬਦਲੇ ਸਰਕਾਰ ਵੱਲ ਖੜ੍ਹੀ 700 ਕਰੋੜ ਦੀ ਰਾਸ਼ੀ ਨਾ ਦੇਣ ਕਰਕੇ ਹੀ ਪੀ ਆਰ ਟੀ ਸੀ ਵੱਲੋਂ ਤਨਖਾਹਾਂ ਅਤੇ ਪੈਨਸ਼ਨਾਂ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ।

ਇਸ ਮੌਕੇ ਨਿਰਮਲ ਸਿੰਘ ਧਾਲੀਵਾਲ, ਉੱਤਮ ਸਿੰਘ ਬਾਗੜੀ, ਬਲਦੇਵ ਰਾਜ ਬੱਤਾ, ਹਰਪ੍ਰੀਤ ਖੱਟੜਾ, ਰਾਕੇਸ਼ ਕੁਮਾਰ ਦਾਤਾਰਪੁਰੀ, ਤਰਸੇਮ ਸਿੰਘ ਆਦਿ ਦੀ ਅਗਵਾਈ ਹੇਠਲੇ ਇਸ ਐਕਸ਼ਨ ਦੌਰਾਨ ਵਰਕਰਾਂ ਨੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਸਾਢੇ ਚਾਰ ਸਾਲ ਦੇ ਸਮੇਂ ਵਿੱਚ ਆਪਣੀ ਮਾਲਕੀ ਵਾਲੀਆਂ ਬੱਸਾਂ ਪਾਉਣ ਨੂੰ ਤਰਜੀਹ ਨਹੀਂ ਦਿੱਤੀ ਤੇ ਪ੍ਰਾਈਵੇਟ ਬੱਸ ਮਾਫੀਏ ਨੂੰ ਹੀ ਫਾਇਦਾ ਪਹੁੰਚਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਕਨਵੀਨਰ ਨਿਰਮਲ ਸਿੰਘ ਧਾਲੀਵਾਲ ਨੇ ਕਈ ਹੋਰ ਮੰਗਾਂ ਵੀ ਉਭਾਰੀਆਂ। ਇਸ ਮੌਕੇ ਗੰਡਾ ਸਿੰਘ, ਇੰਦਰਪਾਲ ਸਿੰਘ, ਰਮੇਸ਼ ਕੁਮਾਰ ਅਤੇ ਮੁਹੰਮਦ ਖਲੀਲ ਨੇ ਸੰਬੋਧਨ ਕੀਤਾ। 

JOIN US ON

Telegram
Continues below advertisement
Sponsored Links by Taboola