SAD ਦਾ ਤਿੰਨ ਤਖਤਾਂ ਤੋਂ ਕਾਫਲਿਆਂ ਦੇ ਰੂਪ 'ਚ ਚੱਲਿਆ ਮਾਰਚ, Governor ਨੂੰ ਦੇਵੇਗਾ ਮੈਮੋਰੰਡਮ
Continues below advertisement
ਕੇਂਦਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਦੇਸ਼ ਦੇ ਕਿਸਾਨਾਂ ਵਲੋਂ ਕਾਲਾ ਕਾਨੂੰਨ ਕਿਹਾ ਗਿਆ ਹਾ। ਇਨ੍ਹਾਂ ਵਿਰੁਧ ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਇਸ ਸੰਘਰਸ਼ 'ਚ ਵੱਖ-ਵੱਖ ਰਾਜਨਿਤੀਕ ਪਾਰਟੀਆਂ ਵਲੋਂ ਵਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਨ੍ਹਾਂ ਖੇਤੀ ਕਾਨੂੰਨਾਂ ਕਰਕੇ ਬੀਜੇਪੀ ਦੀ ਸਭ ਤੋਂ ਪੁਰਾਣੀ ਭਾਈਵਾਲ ਮੰਨੀ ਜਾਂਦੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਰਾਹ ਵੱਖ ਕਰ ਲਿਆ।
ਇਸੇ ਸਿਲਸਿਲੇ 'ਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਇੱਕ ਅਕਤੂਬਰ ਨੂੰ ਚੰਡੀਗੜ੍ਹ ਮਾਰਚ ਕਰੇਗਾ। ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ, ਕਿਸਾਨ ਜੱਥੇਬੰਦੀਆਂ ਅਤੇ ਰਾਜ ਦੇ ਦੋ ਲੱਖ ਲੋਕ ਸ਼ਾਮਲ ਹਨ। ਇਹ ਲੋਕ ਵੱਖ-ਵੱਖ ਕਿਸਾਨ 40 ਹਜ਼ਾਰ ਵਾਹਨਾਂ ਨਾਲ ਮਾਰਚ ਕਰਨਗੇ।
ਦੱਸ ਦਈਏ ਕਿ ਤਿੰਨੋਂ ਤਖ਼ਤਾਂ ਤੋਂ ਸ਼ੁਰੂ ਹੋ ਅਕਾਲੀ ਦਲ ਦਾ ਇਹ ਕਿਸਾਨ ਮਾਰਚ ਸੂਬੇ ਦੇ ਕਈ ਜ਼ਿਲ੍ਹਿਆਂ ਤੋਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਲ ਵਧੇਗਾ। ਇਸ ਰੈਲੀ 'ਚ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਅਤੇ ਸੀਨੀਅਰ ਅਕਾਲੀ ਆਗੂ ਸ਼ਾਮਲ ਹੋਣਗੇ।

Tags :
Governor Meeting Memorandam AkaliDal Dharna Kheti Kanoon Protest Akali Dal March Akal Takht SAD Governor Bikram Majithia