ਪੜਚੋਲ ਕਰੋ
Advertisement
Sangrur By Election 2022: ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ, 15,69,240 ਵੋਟਰ ਕਰਨਗੇ 16 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ
Sangrur By Election: ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ (Sangrur ਦੂਗਲੁ) ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (AAP Punjab), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ (Punjab Government) ਬਣਨ ਤੋਂ ਕਰੀਬ 100 ਦਿਨ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ। ਜੇਕਰ ਆਮ ਆਦਮੀ ਪਾਰਟੀ ਜਿੱਤ ਜਾਂਦੀ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ 'ਤੇ ਮੋਹਰ ਮੰਨਿਆ ਜਾਵੇਗਾ ਪਰ ਜੇਕਰ ਹਾਰ ਗਈ ਤਾਂ ਸਵਾਲ ਉੱਠਣਗੇ।
ਪੰਜਾਬ
ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਚੰਡੀਗੜ੍ਹ
ਟ੍ਰੈਂਡਿੰਗ ਟੌਪਿਕ
Advertisement