Sangrur By Election 2022: ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ, 15,69,240 ਵੋਟਰ ਕਰਨਗੇ 16 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

Continues below advertisement

Sangrur By Election: ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ (Sangrur ਦੂਗਲੁ) ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (AAP Punjab), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ (Punjab Government) ਬਣਨ ਤੋਂ ਕਰੀਬ 100 ਦਿਨ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ। ਜੇਕਰ ਆਮ ਆਦਮੀ ਪਾਰਟੀ ਜਿੱਤ ਜਾਂਦੀ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ 'ਤੇ ਮੋਹਰ ਮੰਨਿਆ ਜਾਵੇਗਾ ਪਰ ਜੇਕਰ ਹਾਰ ਗਈ ਤਾਂ ਸਵਾਲ ਉੱਠਣਗੇ।

Continues below advertisement

JOIN US ON

Telegram