National Highway Jam ਕਰ ਸੂਬੇ ਦੇ ਕਿਸਾਨਾਂ ਨੇ Punjab government ਖਿਲਾਫ ਕੀਤਾ ਰੋਸ ਪ੍ਰਦਰਸ਼ਨ

Continues below advertisement

Punjab Farmers Protest Against Government: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਨੇ ਅੱਜ ਧਾਰੀਵਾਲ ਵਿਖੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 28 ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਦੇ ਬਾਵਜੂਦ ਹੱਲ ਨਹੀਂ ਹੋਇਆ। ਇਸ ਕਰਕੇ ਅੱਕੇ ਹੋਏ ਕਿਸਾਨਾਂ ਨੇ ਅੱਜ ਪੰਜਾਬ ਦੀਆਂ 10 ਜਗ੍ਹਾ ਤੇ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਧਰਨੇ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ। ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਗੰਭੀਰ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਬਿਲਕੁਲ ਹੀ ਸੰਜੀਦਾ ਨਹੀਂ ਤੇ ਸਰਕਾਰ ਲਾਰੇ ਲੱਪੇ ਤੇ ਡੰਗ ਟਪਾਊ ਵਾਲੀ ਨੀਤੀ ਤੇ ਕੰਮ ਕਰ ਰਹੀ ਹੈ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਅੱਜ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਡ ਜਾਮ ਕੀਤੇ ਹਨ।

Continues below advertisement

JOIN US ON

Telegram