Sanyukt Kisan Morcha ਨੇ ਮੁੜ ਖੋਲ੍ਹਿਆ ਮੋਰਚਾ, ਹਜ਼ਾਰਾਂ ਕਿਸਾਨਾਂ ਨੇ ਪਾਏ Lakhimpur Khiri ਵੱਲ ਚਾਲੇ

Continues below advertisement

Sanyukt Kisan Morcha : ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਖੀਰੀ ਵਿਖੇ ਲੱਗ ਰਹੇ ਤਿੰਨ ਦਿਨਾ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ  ਜਥੇ ਰਵਾਨਾ ਹੋਏ । ਜਿਸ ਤਹਿਤ ਅੱਜ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਤਕਰੀਬਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿਚ ਤਿੱਨ ਚਾਰ ਸੌ ਦੇ ਕਰੀਬ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋਏ। ਇਸ ਦੇ ਨਾਲ ਹੀ ਕੁਝ ਹੋਰ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜੱਥਾ ਵੀ ਸ਼ਾਮ ਨੂੰ ਪੰਜ ਵਜੇ ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗਾ । ਕਿਸਾਨਾਂ ਦਾ ਕਹਿਣਾ ਸੀ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ  ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨ੍ਹਾਂ ਚ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।

Continues below advertisement

JOIN US ON

Telegram