(Source: ECI/ABP News/ABP Majha)
Sarwan Singh Pandher |ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਅਗਲੀ ਰਣਨੀਤੀ ਦਾ ਕੀਤਾ ਐਲਾਨ
Sarwan Singh Pandher |ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਅਗਲੀ ਰਣਨੀਤੀ ਦਾ ਕੀਤਾ ਐਲਾਨ
ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਦੱਸੀ ਅਗਲੀ ਰਣਨੀਤੀ
ਸ਼ੰਭੂ ਬਾਰਡਰ ਤੋਂ ਅਗਲੀ ਰਣਨੀਤੀ ਦਾ ਕੀਤਾ ਐਲਾਨ
ਨਵਦੀਪ ਦੀ ਰਿਹਾਈ ਲਈ ਡਟੇ ਰਹਿਣਗੇ ਕਿਸਾਨ
ਵਿਰੋਧੀ ਧਿਰਾਂ ਦੇ ਲੀਡਰਾਂ ਨਾਲ ਕੀਤੀ ਜਾਵੇਗੀ ਮੁਲਾਕਾਤ
ਮੋਰਚਾ ਮੰਗਾਂ ਮਨਾਉਣ ਤੱਕ ਜਾਰੀ ਰਹੇਗਾ
ਚੰਡੀਗੜ੍ਹ ਮੀਟਿੰਗ 'ਚ ਲਏ ਜਾਣਗੇ ਵੱਡੇ ਫ਼ੈਸਲੇ
ਪੰਜਾਬ ਪ੍ਰਦੇਸ਼ ਦੁਆਰਾ ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਪੰਜ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ ਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵੱਲੋਂ ਹਰਿਆਣਾ ਸਰਕਾਰ ਨੂੰ ਸੱਤ ਦਿਨਾਂ ਦਾ ਸਮਾਂ ਸ਼ੰਭੂ ਬਾਰਡਰ ਖੋਲਣ ਦੇ ਲਈ ਦਿੱਤਾ ਗਿਆ ਸੀ। ਦੂਜੀ ਤਰਫ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ ਆਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਵੱਲੋਂ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਅਤੇ ਬੀਤੇ ਦਿਨੀ ਖਨੋਰੀ ਬਾਰਡਰ ਉੱਪਰ ਦੋਨਾਂ ਮੋਰਚਿਆਂ ਦੇ ਵੱਲੋਂ ਮੀਟਿੰਗ ਕੀਤੀ ਗਈ ਅਤੇ ਅੱਜ ਸ਼ੰਭੂ ਬਾਰਡਰ ਦੇ ਉੱਪਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਵੱਲੋਂ ਸਟੇਜ ਨੂੰ ਸੰਬੋਧਨ ਕਰਦਿਆਂ ਹੋਇਆ ਆਪਣੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਵੱਲੋਂ ਕਿਹਾ ਗਿਆ ਕਿ ਜੋ ਕਿਸਾਨਾਂ ਦੇ ਵੱਲੋਂ 17 ਅਤੇ 18 ਜੁਲਾਈ ਦੀ ਡੀਸੀ ਅੰਬਾਲਾ ਅਤੇ ਐਸਪੀ ਦਫਤਰ ਅੰਬਾਲਾ ਦੇ ਘਰਾਵ ਦਾ ਐਲਾਨ ਕੀਤਾ ਗਿਆ ਸੀ ਅਤੇ 17 ਅਤੇ 18 ਅਪ੍ਰੈਲ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਘਰਾਵ ਕਰਨ ਦੇ ਲਈ ਜਾਣਗੇ ਨਾਲ ਹੀ ਉਹਨਾਂ ਕਿਹਾ ਕਿ ਲੋਕ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਵੀਂ ਦਿੱਲੀ ਦੇ ਕੋਨਵੀਸੇਸ਼ਨ ਕਲੱਬ ਵਿੱਚ ਬੁੱਧੀਜੀਵੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਮਿਲ ਕੇ ਐਮਐਸਪੀ ਲਈ ਪ੍ਰਾਈਵੇਟ ਕਾਨੂੰਨ ਲਿਆਣ ਦੀ ਮੰਗ ਕੀਤੀ ਜਾਵੇਗੀ। ਨਾਲ ਹੀ ਉਹਨਾਂ ਤੀਜਾ ਐਲਾਨ ਕਰਦਿਆਂ ਹੋਇਆਂ ਕਿਹਾ ਕਿ ਕੱਲ ਚੰਡੀਗੜ੍ਹ ਕਿਸਾਨ ਭਵਨ ਦੇ ਵਿੱਚ ਮੀਟਿੰਗ ਉਪਰੰਤ ਪ੍ਰੈਸ ਕਾਨਫਰੰਸ ਕਰ ਸ਼ੰਭੂ ਬਾਰਡਰ ਪ੍ਰਤੀ ਕਿਸਾਨਾਂ ਦਾ ਨਜ਼ਰੀਆ ਅਤੇ ਜੋ ਸ਼ੋਰਟਗਨ ਨੂੰ ਲੈ ਕੇ ਕਿਸਾਨਾਂ ਦਾ ਕੀ ਨਜ਼ਰੀਆ ਹੈ ਉਸ ਸਬੰਧੀ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੱਤੀ ਜਾਵੇਗੀ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।