SBI Bank Asst. Manager Arrest | SBI ਦਾ ਸਹਾਇਕ ਮੈਨੇਜਰ ਰਿਸ਼ਵਤ ਲੈਂਦਾ ਕਾਬੂ | Bribe case

SBI Bank Asst. Manager Arrest | SBI ਦਾ ਸਹਾਇਕ ਮੈਨੇਜਰ ਰਿਸ਼ਵਤ ਲੈਂਦਾ ਕਾਬੂ | Bribe case
SBI ਦਾ ਸਹਾਇਕ ਮੈਨੇਜਰ ਰਿਸ਼ਵਤ ਲੈਂਦਾ ਕਾਬੂ 
ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ 
10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਡੈਥ ਕਲੇਮ ਵੈਰੀਫਿਕੇਸ਼ਨ ਭੇਜਣ ਲਈ ਮੰਗੀ ਸੀ ਰਿਸ਼ਵਤ 

ਵਿਜੀਲੈਂਸ ਬਿਊਰੋ ਨੇ ਅਬੋਹਰ ਸਥਿਤ ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ ਵਿੱਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਹੈ |
ਇਲਜ਼ਾਮ ਹਨ ਕਿ ਮੁਲਜ਼ਮ ਮੁਲਾਜ਼ਮ ਨੇ ਡੈਥ ਕਲੇਮ ਵੈਰੀਫਿਕੇਸ਼ਨ ਭੇਜਣ ਲਈ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ |
ਜਿਸ ਦੀ ਸ਼ਿਕਾਇਤ ਮਿਲਣ ਤੇ ਪੁਲਿਸ ਨੇ ਟ੍ਰੈਪ ਲਗਾ ਕੇ ਮੁਲਜ਼ਮ ਬੈਂਕ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

JOIN US ON

Telegram
Sponsored Links by Taboola