SC 'ਚ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ

Continues below advertisement

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ (ਸੋਮਵਾਰ) ਸੁਪਰੀਮ ਕੋਰਟ 'ਚ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਨਾ ਹੋਵੇਗਾ।

ਪਟੀਸ਼ਨ 'ਚ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ 'ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹੈ।ਬਲਵੰਤ ਸਿੰਘ ਰਾਜੋਆਣਾ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹਨ। ਪਿਛਲੇ ਸਾਲ ਇਸ ਕੇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਰਹਿਮ ਦੀ ਅਪੀਲ 'ਤੇ ਵਿਚਾਰ ਕਰਨ ਦਾ ਕੰਮ ਕੇਂਦਰ ਸਰਕਾਰ ਦੇ ਅਧਿਕਾਰੀ 'ਤੇ ਛੱਡ ਦਿੱਤਾ ਸੀ। ਉਸ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਅਦਾਲਤੀ ਹੁਕਮਾਂ ਤੋਂ ਬਾਅਦ ਵੀ ਸਮਰੱਥ ਅਧਿਕਾਰੀ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਜ਼ਰੂਰੀ ਫੈਸਲਾ ਨਹੀਂ ਲਿਆ ਹੈ। ਉਸ ਹੁਕਮ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ।

Continues below advertisement

JOIN US ON

Telegram