ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ SC 'ਚ ਸੁਣਵਾਈ

Continues below advertisement
ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਦੀ ਗ੍ਰਿਫਤਾਰੀ ਵਰੰਟ ਜਾਰੀ ਹੋ ਚੁੱਕੇ ਹਨ। ਉਹ ਆਪਣੀ ਸੁਰੱਖਿਆ ਛੱਤਰੀ ਛੱਡ ਕੇ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ।ਸੈਣੀ ਦੀ ਹੋਣੀ ਦਾ ਅੱਜ ਫੈਸਲਾ ਹੋ ਸਕਦਾ ਹੈ। ਜੇਕਰ ਸੁਪਰੀਮ ਕੋਰਟ ਕੋਰਟ ਤੋਂ ਜ਼ਮਾਨਤ ਨਾ ਮਿਲੀ ਤਾਂ ਉਸ ਨੂੰ ਪੁਲਿਸ ਸਾਹਮਣੇ ਆਤਮ ਸਮਰਪਣ ਕਰਨਾ ਹੀ ਪਵੇਗਾ। ਹਾਸਲ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਆਰ ਸੁਭਾਸ਼ ਰੈਡੀ ਤੇ ਜਸਟਿਸ ਐਮ ਆਰ ਸ਼ਾਹ ’ਤੇ ਆਧਾਰਿਤ ਵਿਸ਼ੇਸ਼ ਬੈਂਚ ਵੱਲੋਂ ਅੱਜ 10.30 ਵਜੇ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਕਰੋਨਾ ਮਹਾਮਾਰੀ ਕਾਰਨ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ |ਸਾਬਕਾ ਡੀਜੀਪੀ ਸੈਣੀ ਨੇ ਆਪਣੀਆਂ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ, ਪਰ ਸੁਣਵਾਈ ਦੌਰਾਨ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ।ਉਨ੍ਹਾਂ ਦੋਸ਼ ਲਾਇਆ ਕਿ ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।
Continues below advertisement

JOIN US ON

Telegram