29 ਸਾਲ ਪੁਰਾਣੇ ਕੇਸ ‘ਚ ਸੁਮੇਧ ਸੈਣੀ ਨੂੰ ਮਿਲੀ ਰਾਹਤ

Continues below advertisement
29 ਸਾਲ ਪੁਰਾਣੇ ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਨੋਟਿਸ ਜਾਰੀ ਕਰ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਤਲਬ ਕੀਤਾ ਹੈ।
Continues below advertisement

JOIN US ON

Telegram