Punjab Vidhan Sabha ਦਾ ਦੂਜਾ ਦਿਨ, confidence motion 'ਤੇ ਚਰਚਾ ਦੀ ਸੰਭਾਵਨਾ

Continues below advertisement

Punjab Assembly Session: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਪੇਸ਼ ਕੀਤੇ ਗਏ ਭਰੋਸਗੀ ਮਤੇ 'ਤੇ ਵੀਰਵਾਰ ਨੂੰ ਚਰਚਾ ਹੋਵੇਗੀ। ਵੀਰਵਾਰ ਨੂੰ ਸੈਸ਼ਨ ਦਾ ਦੂਜਾ ਦਿਨ ਹੈ ਅਤੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗੀ। ਇਸ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਇਜਲਾਸ ਦੇ ਪਹਿਲੇ ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਮਾਨ ਨੇ ਭਰੋਸੇ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਦੋਸ਼ ਲਾਇਆ ਸੀ ਕਿ ਭਾਜਪਾ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਇਸ ਕੋਸ਼ਿਸ਼ 'ਚ ਕਾਂਗਰਸ ਉਨ੍ਹਾਂ ਦਾ ਸਾਥ ਦੇ ਰਹੀ ਹੈ। ਭਰੋਸੇ ਦੇ ਪ੍ਰਸਤਾਵ 'ਤੇ ਅੱਜ ਵੀ ਚਰਚਾ ਜਾਰੀ ਰਹੇਗੀ। ਇਸ 'ਤੇ 3 ਅਕਤੂਬਰ ਨੂੰ ਵੋਟਿੰਗ ਹੋਵੇਗੀ।

Continues below advertisement

JOIN US ON

Telegram