ਅਮਰੀਕਾ ਦਾ ਦੂਜਾ ਜਹਾਜ਼ ਵੀ ਉਤਰੇਗਾ ਪੰਜਾਬ! 60 ਤੋਂ ਉੱਤੇ ਡਿਪੋਰਟੀ ਪੰਜਾਬੀਆਂ ਦੀ ਗਿਣਤੀ
Second US plane will also land in Punjab!
Number of deported Punjabis exceeds 60
ਨਵੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੇਸ਼ ਨਿਕਾਲਾ ਦੇਣ ਦੀ ਕਾਰਵਾਈ ਤੋਂ ਬਾਅਦ, ਦੂਜਾ ਜਹਾਜ਼ ਕੱਲ੍ਹ ਯਾਨੀ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇਗਾ, ਜਿਸ ਵਿੱਚ ਲਗਭਗ 119 ਭਾਰਤੀਆਂ ਨੂੰ ਲੈ ਕੇ ਜਾਵੇਗਾ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਨੌਜਵਾਨ ਹਨ। ਇਸ ਗਰੁੱਪ ਵਿੱਚ ਕੁੱਲ 67 ਪੰਜਾਬੀ ਨੌਜਵਾਨ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਕਤ ਜਹਾਜ਼ ਕੱਲ੍ਹ ਯਾਨੀ ਸ਼ਨੀਵਾਰ ਨੂੰ ਸਵੇਰੇ 10 ਤੋਂ 11 ਵਜੇ ਦੇ ਕਰੀਬ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚ ਜਾਵੇਗਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਦੇਸ਼ ਨਿਕਾਲਾ ਦਿੱਤੇ ਗਏ ਭਾਰਤੀਆਂ ਵਿੱਚ 67 ਪੰਜਾਬੀ, 33 ਹਰਿਆਣਵੀ, 8 ਗੁਜਰਾਤ, 3 ਉੱਤਰ ਪ੍ਰਦੇਸ਼, 2 ਮਹਾਰਾਸ਼ਟਰ, 2 ਰਾਜਸਥਾਨ, 2 ਗੋਆ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਤੋਂ 2-2 ਯਾਤਰੀ ਹਨ। ਹਾਲਾਂਕਿ, ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਵੱਲੋਂ ਇਸ ਬਾਰੇ ਕੋਈ ਬਿਆਨ ਜਾਂ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਭਾਰਤੀਆਂ ਨੂੰ ਲੈ ਕੇ ਇੱਕ ਸੀ-17 ਜਹਾਜ਼ ਅੰਮ੍ਰਿਤਸਰ ਪਹੁੰਚਿਆ ਸੀ।